Punjab

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਟਲਿਆ, ਵੀਰਵਾਰ ਨੂੰ ਫਿਰ ਹੋਵੇਗੀ ਸੁਣਵਾਈ

ਐੱਸ ਏ ਐਨ ਨਗਰ, 7 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਮੁੜ ਸੁਣਵਾਈ ਹੋਈ। ਮਜੀਠੀਆ ਵੱਲੋਂ ਇਹ ਅਰਜ਼ੀ 14 ਜੁਲਾਈ ਨੂੰ ਦਾਇਰ ਕੀਤੀ ਗਈ ਸੀ। ਇਸ ‘ਤੇ ਸਰਕਾਰੀ ਵਕੀਲ ਵੱਲੋਂ ਜਵਾਬ ਪਹਿਲਾਂ ਹੀ ਅਦਾਲਤ ਵਿੱਚ ਦਾਖਲ ਕੀਤਾ ਜਾ ਚੁੱਕਾ ਹੈ। ਬੁੱਧਵਾਰ ਦੀ ਸੁਣਵਾਈ ਵਿੱਚ ਦੋਹਾਂ ਪੱਖਾਂ ਨੇ ਆਪਣੀਆਂ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ, ਜਿਸ ਤੋਂ ਬਾਅਦ ਅਦਾਲਤ ਵੱਲੋਂ ਫ਼ੈਸਲਾ ਲਿਆ ਜਾਣਾ ਸੀ। ਪਰ ਦੋ ਘੰਟੇ ਦੀ ਸੁਣਵਾਈ ਤੋਂ ਬਾਅਦ ਫ਼ੈਸਲਾ ਟੱਲ ਗਿਆ ਹੈ। ਹੁਣ ਵੀਰਵਾਰ ਨੂੰ ਫਿਰ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ ਹੁਣ ਤੱਕ ਕਰੀਬ 15 ਘੰਟੇ ਦੀ ਸੁਣਵਾਈ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਖ਼ਿਲਾਫ਼ 25 ਜੂਨ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਮਜੀਠੀਆ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਫ਼ਿਲਹਾਲ ਉਹ ਨਿਆਇਕ ਹਿਰਾਸਤ ‘ਚ ਹਨ।

Related Articles

Leave a Reply

Your email address will not be published. Required fields are marked *

Back to top button