Punjab
ਅਕਾਲੀ ਦਲ ਅੰਮ੍ਰਿਤਸਰ ਵਲੋਂ ਜਥੇਦਾਰ ਅਕਾਲ ਤਖਤ ਸਾਹਿਬ ਤੋਂ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵਿਰੁੱਧ ਕਾਰਵਾਈ ਦੀ ਮੰਗ

ਅੰਮ੍ਰਿਤਸਰ, 7 ਫਰਵਰੀ- ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਇਮਾਨ ਸਿੰਘ ਮਾਣ ਦੀ ਅਗਵਾਈ ਵਿਚ ਅਕਾਲੀ ਆਗੂਆਂ ਦੇ ਇਕ ਵਫਦ ਵਲੋਂ ਅੱਜ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਨਾਮ ਮੰਗ ਪੱਤਰ ਦੇ ਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਕੁੰਭ ਮੇਲੇ ਵਿਚ ਹਿੱਸਾ ਲੈਣ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਖਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਬਲੇਰ, ਹਰਮਨਦੀਪ ਸਿੰਘ, ਅਮਰੀਕ ਸਿੰਘ ਨੰਗਲ ਅਤੇ ਕੁਲਵੰਤ ਸਿੰਘ ਕੋਟਲਾ ਹਾਜ਼ਰ ਸਨ।



