Punjab

ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ 

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 17 ਅਪ੍ਰੈਲ 2025- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪਰਉਪਕਾਰ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨਿਆ। ਜਾਣਕਾਰੀ ਲਈ ਦੱਸ ਦਈਏ ਕਿ ਘੁੰਮਣ ਇੱਕ ਉੱਘੇ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ। ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਬਣਾਉਣ ਤੋਂ ਪਹਿਲਾਂ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਰੇ ਸੀਨੀਅਰ ਆਗੂਆਂ, ਜਿਸ ਵਿੱਚ ਇਲਾਕੇ ਦੇ ਸਾਰੇ ਮੌਜੂਦਾ ਅਤੇ ਸਾਬਕਾ ਨਗਰ ਕੌਂਸਲਰ ਸ਼ਾਮਲ ਹਨ, ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਪਾਰਟੀ ਪ੍ਰਤੀ ਘੁੰਮਣ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰਿਆਂ ਨੇ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਸਰਬਸੰਮਤੀ ਨਾਲ ਕੀਤੀ। ਇਨ੍ਹਾਂ ਚੋਣਾਂ ਨੂੰ ਲੈ ਕੇ ਬਾਦਲ ਨੇ ਪੰਜ ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਐਲਾਨ ਕੀਤਾ ਹੈ, ਜਿਸ ਵਿੱਚ ਮਹੇਸ਼ਇੰਦਰ ਸਿੰਘ ਰੇਵਾਲ, ਹੀਰਾ ਸਿੰਘ ਗਾਬੜੀਆ, ਹਰੀਸ਼ ਰਾਏ ਢਾਂਡਾ, ਪ੍ਰਿਤਪਾਲ ਸਿੰਘ ਪਾਲੀ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ, ਜੋ ਕੋਆਰਡੀਨੇਟਰ ਵਜੋਂ ਕੰਮ ਕਰਨਗੇ।

Related Articles

Leave a Reply

Your email address will not be published. Required fields are marked *

Back to top button