Punjab

‘ਅਕਾਲੀ ਦਲ ਵਾਰਸ ਪੰਜਾਬ ਦੇ’ ਦੇ ਚੰਡੀਗੜ੍ਹ ਤੇ ਅੰਮ੍ਰਿਤਸਰ ਵਿਚ ਕੀਤੇ ਜਾਣਗੇ ਦਫ਼ਤਰ ਸਥਾਪਿਤ

ਅੰਮ੍ਰਿਤਸਰ, 18 ਜਨਵਰੀਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੀ ਚੜ੍ਹਦੀ ਕਲਾ ਅਤੇ ਵਿਸਥਾਰ ਲਈ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਕਰਨ ਤੋਂ ਬਾਅਦ ਅਕਾਲ ਤਖਤ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੱਜ ਅਸੀਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਸੁਰੱਖਿਆ ਲਈ ਵੀ ਅਰਦਾਸ ਕੀਤੀ ਹੈ। ਇਸ ਤੋਂ ਬਾਅਦ ਅੱਜ ਪਾਰਟੀ ਵਲੋਂ ਮੀਟਿੰਗ ਵੀ ਕੀਤੀ ਜਾਵੇਗੀਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦਾ ਚਿਹਰਾ ਸਨ ਪਰ ਹੁਣ ਨਹੀਂ, ਕਿਉਂਕਿ ਉਨ੍ਹਾਂ ਨੇ ਪੰਜਾਬ ਦੀ ਬਿਹਤਰੀ ਲਈ ਕੋਈ ਕੰਮ ਨਹੀਂ ਕੀਤਾਉਨ੍ਹਾਂ ਦੋਸ਼ ਲਾਇਆ ਕਿ ਉਹ ਜਥੇਦਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਿੰਘ ਸਾਹਿਬਾਨ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਚੰਡੀਗੜ੍ਹ ਤੇ ਅੰਮ੍ਰਿਤਸਰ ਵਿਚ ਦਫ਼ਤਰ ਹੋਣਗੇਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਦੀ ਸੱਤ ਮੈਂਬਰੀ ਸੰਵਿਧਾਨ ਅਤੇ ਏਜੰਡਾ ਕਮੇਟੀ ਬਣਾਈ ਹੈ ਜੋ ਪਾਰਟੀ ਦੇ ਸੰਵਿਧਾਨ ਦਾ ਫ਼ੈਸਲਾ ਕਰੇਗੀ। ਇਸ ਮੌਕੇ ਹੋਰ ਆਗੂ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button