Punjab

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ, ਸੁਖਬੀਰ ਬਾਦਲ ਨੂੰ ਦੱਸਿਆ ਭਗੌੜਾ

ਅੰਮ੍ਰਿਤਸਰ, 19 ਜਨਵਰੀ– ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੁਖੀ ਭਾਈ ਤਰਸੇਮ ਸਿੰਘ ਨੇ ਪਾਰਟੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ। ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ (Sukhbir Singh Badal) ਨੂੰ ਭਗੌੜਾ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਸੂਰਤ ‘ਚ ਅਕਾਲੀ ਨਹੀਂ, ਭਗੌੜਾ ਹੈ ਜੋ ਕਿ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਹੁਕਮਾਂ ਦੀ ਘੋਰ ਉਲੰਘਣਾ ਕਰ ਰਿਹਾ ਹੈ। ਪਾਰਟੀ ਦੀ ਚੜ੍ਹਦੀਕਲਾ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤਰਸੇਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਥਾਂ ਗੁਲਜ਼ਾਰ ਸਿੰਘ ਦੀ ਅਗਵਾਈ ਹੇਠ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕਰਨੀ ਚਾਹੀਦੀਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਬਰਬਾਦ ਕਰਨ ਵਾਲੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਏ ਫਖਰ-ਏ-ਕੌਮ ਕਿਸੇ ਵੀ ਕੀਮਤ ‘ਤੇ ਮੁੱੜ ਨਹੀਂ ਦਿੱਤਾ ਜਾਣਾ ਚਾਹੀਦਾਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਭਰਤੀ ਪ੍ਰਕਿਰਿਆ ਵੀ 20 ਜਨਵਰੀ ਤੋਂ ਹੀ ਸ਼ੁਰੂ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button