Punjab

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜਿਲਾ ਫਿਰੋਜ਼ਪੁਰ ਦੀ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ

 

ਫਿਰੋਜ਼ਪੁਰ, 9 ਫਰਵਰੀ (ਜਸਵਿੰਦਰ ਸਿੰਘ ਸੰਧੂ)- ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਪਾਰਟੀ ਦੇ ਮੁੱਖ ਸੇਵਾਦਾਰ ਅਤੇ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ, ਵਜੀਦਪੁਰ ਜਿਲਾ ਫਿਰੋਜ਼ਪੁਰ ਵਿਖੇ ਰੱਖੀ ਗਈ ਇਕੱਤਰਤਾ ਦੌਰਾਨ ਪਾਰਟੀ ਦੇ ਢਾਂਚੇ ਦੇ ਵਿਸਥਾਰ ਦਾ ਐਲਾਨ ਕੀਤਾ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋੰ ਮਾਤਾ ਬਲਵਿੰਦਰ ਕੌਰ ਜੀ,ਗੁਰਸੇਵਕ ਸਿੰਘ ਜਵਾਰਕੇ,ਬਾਪੂ ਸੁਰਜੀਤ ਸਿੰਘ ਜੀ, ਭਾਈ ਅਮਰਜੀਤ ਸਿੰਘ ਜੀ, ਭਾਈ ਹਰਭਜਨ ਸਿੰਘ ਤੁੜ ਜੀ ਅਤੇ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਅਰਦਾਸ ਉਪਰੰਤ ਇਸ ਮੌਕੇ ‘ਤੇ ਮਾਤਾ ਬਲਵਿੰਦਰ ਕੌਰ ਜੀ ਨੇ ਇਕੱਤਰ ਹੋਈ ਸਮੂਹ ਸੰਗਤ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਅੱਜ ਪਾਰਟੀ ਵੱਲੋਂ ਜਿਲਾ ਫਿਰੋਜ਼ਪੁਰ ਦੀ ਪੰਜ ਮੈਬਰੀ ਕਾਰਜਕਾਰਨੀ ਕਮੇਟੀ ਦਾ ਐਲਾਨ ਕੀਤਾ ਜਾ ਰਿਹਾ ਹੈ, ਜੋ ਕਿ ਤਰਤੀਬਵਾਰ ਪੰਜਾਬ ਦੇ ਸਾਰਿਆਂ ਜਿਲਿਆਂ ਵਿੱਚੋਂ ਕੁਝ ਜਿਲਿਆਂ ਦੀਆਂ ਪੰਜ ਮੈਂਬਰੀ ਕਾਰਜਕਾਰੀ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਇਹ ਕਮੇਟੀ ਵੀ ਬਾਕੀ ਐਲਾਨੇ ਜਾ ਚੁੱਕੇ ਜਿਲਿਆਂ ਦੀਆਂ ਕਾਰਜਕਾਰੀ ਕਮੇਟੀਆਂ ਵਾਂਗ ਹੀ ਪਾਰਟੀ ਦੇ ਪ੍ਰਬੰਧ ਨੂੰ ਮਜ਼ਬੂਤ ਕਰਨ, ਲੋਕਾਂ ਨਾਲ ਨਜ਼ਦੀਕੀ ਸੰਪਰਕ ਬਣਾਉਣ ਅਤੇ ਪਾਰਟੀ ਦੇ ਉਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਇਸ ਪੰਜ ਮੈਂਬਰੀ ਕਾਰਜਕਾਰੀ ਕਮੇਟੀ ਵਿੱਚ ਸ਼ਾਮਲ ਮੈਂਬਰਾਂ ਦੇ ਨਾਮ ਇਸ ਪ੍ਰਕਾਰ ਹਨ, ਭਾਈ ਕਰਨਵੀਰ ਸਿੰਘ ਜੀ ਖਾਲਸਾ, ਭਾਈ ਹਰਜਿੰਦਰ ਸਿੰਘ ਜੀ ਹਾਸ਼ਮ ਵਾਲਾ, ਭਾਈ ਜਸਬੀਰ ਸਿੰਘ ਜੀ ਭੁੱਲਰ, ਭਾਈ ਸੁਖਦੇਵ ਸਿੰਘ ਜੀ ਲੌਹਕਾ ਅਤੇ ਨਰਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਆਬਜ਼ਰਵਰ ਨਿਰਵੈਰ ਸਿੰਘ ਖ਼ਾਲਸਾ ਤੇ ਗੁਰਮੀਤ ਸਿੰਘ ਮਾਹਲਾ ਹਨ ।ਮਾਤਾ ਬਲਵਿੰਦਰ ਕੌਰ ਜੀ ਨੇ ਜਿਲਾ ਫਿਰੋਜ਼ਪੁਰ ਦੇ ਕਮੇਟੀ ਮੈਂਬਰਾਂ ਦੇ ਨਾਮ ਐਲਾਨਣ ਤੋਂ ਬਾਅਦ ਪ੍ਰੈਸ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਇਹ ਪੰਚ ਪ੍ਰਧਾਨੀ ਪਾਰਟੀ ਦੀਆਂ ਨੀਤੀਆਂ ਦੇ ਪ੍ਰਚਾਰ ਅਤੇ ਪ੍ਰਸਾਰ ਦਾ ਕੰਮ ਕਰੇਗੀ ਅਤੇ ਨਾਲ ਨਾਲ ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਆਰੰਭ ਕੀਤੀ ਗਈ ਭਰਤੀ ਮੁਹਿੰਮ ਨੂੰ ਵੀ ਅੱਗੇ ਵਧਾਏਗੀ। ਉਹਨਾਂ ਕਿਹਾ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨਾ ਅਤੇ ਜਿਲੇ ਵਿੱਚ ਪਾਰਟੀ ਸਰਗਰਮੀਆਂ ‘ਚ ਤੇਜੀ ਲਿਆਉਣਾ ਇਸ ਕਮੇਟੀ ਦਾ ਪ੍ਰਮੁੱਖ ਕਾਰਜ ਹੋਵੇਗਾ। ਇਹ ਕਮੇਟੀ ਪੰਥਕ ਸਿਧਾਂਤਾਂ ‘ਤੇ ਚਲਦਿਆਂ ਸਰਬੱਤ ਦੇ ਭਲੇ ਦੇ ਉਦੇਸ਼ ਨਾਲ ਹਰ ਵਰਗ ਨੂੰ ਆਪਣੇ ਨਾਲ ਸ਼ਾਮਿਲ ਕਰਦੇ ਹੋਏ ਪਾਰਟੀ ਏਜੰਡਿਆਂ ਅਨੁਸਾਰ ਸਮਾਜਿਕ ਨਿਆਂ ਅਤੇ ਭਾਈਚਾਰੇ ਦੀ ਮੁਹਿੰਮ ਨੂੰ ਅੱਗੇ ਵਧਾਏਗੀ। ਪਾਰਟੀ ਦਾ ਮੁੱਖ ਟੀਚਾ ਹਰ ਵਰਗ ਦੇ ਹੱਕਾਂ ਦੀ ਰੱਖਿਆ ਕਰਨਾਂ ਅਤੇ ਪੰਜਾਬ ਦੇ ਸੁਹਾਵਣੇ ਭਵਿੱਖ ਲਈ ਨਵੀਂ ਉਮੀਦ ਜਗਾਉਣਾ ਹੈ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨਾਲ ਪਹੁੰਚੀ ਸੀਨੀਅਰ ਲੀਡਰਸ਼ਿਪ ਨੇ ਕਮੇਟੀ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਦ੍ਰਿੜਤਾ ਅਤੇ ਸੇਵਾ ਦੇ ਜਜ਼ਬੇ ਨਾਲ ਨਿਭਾਉਣ ਦੀ ਅਪੀਲ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button