
ਬਾਲ ਕਿਸ਼ਨ
ਫ਼ਿਰੋਜ਼ਪੁਰ, 21 ਜੁਲਾਈ : ਪੰਜਾਬ ਭਾਜਪਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੱਲੋਂ ਅਕਾਲੀ-ਭਾਜਪਾ ਗਠਜੋੜ ਦੇ ਬਿਆਨ ਦੀ ਚਰਚਾ ਤੋਂ ਬਾਅਦ ਲੋਕਾਂ ਵਿਚ ਇਕ ਵਾਰ ਫਿਰ ਸੂਬੇ ਅੰਦਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਆਉਣ ਦੀਆਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ ਤੇ ਲੋਕ ਆਪ ਸਰਕਾਰ ਨੂੰ ਪੰਜਾਬ ਵਿੱਚੋਂ ਚੱਲਦਾ ਕਰਨ ਲਈ ਅਕਾਲੀ-ਭਾਜਪਾ ਗਠਜੋੜ ਹੋਣ ਦੀਆਂ ਉਮੀਦਾਂ ਲਾਈ ਬੈਠੇ ਹਨ! ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਗੋਬਿੰਦ ਰਾਮ ਅਗਰਵਾਲ ਸੂਬਾ ਕਨਵੀਨਰ ਬੂਥ ਮੈਨੇਜਮੈਂਟ ਸੈੱਲ ਭਾਜਪਾ ਪੰਜਾਬ ਨੇ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਲਈ ਅਕਾਲੀ-ਭਾਜਪਾ ਦਾ ਗਠਜੋੜ ਹੋਣਾ ਬਹੁਤ ਜ਼ਰੂਰੀ ਹੈ,ਕਿਉਂਕਿ ਜਦੋਂ ਤੋਂ ਪੰਜਾਬ ਵਿੱਚ ਸੱਤਾ ਬਦਲੀ ਹੈ ਪੰਜਾਬ ਵਿਕਾਸ ਪੱਖੋਂ ਬਹੁਤ ਪਛੜ ਚੁੱਕਿਆ ਹੈ ਅਤੇ ਅੱਜ ਸਮੇਂ ਦੀ ਲੋੜ ਹੈ ਕਿ ਪੰਜਾਬ ਪੰਜਾਬੀਅਤ ਦੇ ਭਵਿੱਖ ਲਈ ਅਕਾਲੀ-ਭਾਜਪਾ ਦਾ ਗਠਜੋੜ ਹੋਣਾ ਜ਼ਰੂਰੀ ਹੈ ਤਾਂ ਜੋ ਦਿੱਲੀ ਕੇਂਦਰ ਵੱਲੋਂ ਵਿਕਾਸ ਫੰਡ ਲਿਆ ਪੰਜਾਬ ਦਾ ਬਹੁਪੁਖੀ ਵਿਕਾਸ ਹੋ ਸਕੇ! ਉਨ੍ਹਾਂ ਭਾਜਪਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੱਲੋਂ ਅਕਾਲੀ-ਭਾਜਪਾ ਗਠਜੋੜ ਦੇ ਬਿਆਨ ਦਾ ਸਮਰਥਨ ਕਰਦੇ ਹੋਏ ਆਸ ਪ੍ਰਗਟਾਈ ਕਿ ਜੇਕਰ ਗਠਜੋੜ ਹੁੰਦਾ ਹੈ ਤਾਂ ਇਕ ਵਾਰ ਫਿਰ ਪੰਜਾਬ ਵਿਚ ਬਦਲਾਖੋਰੀ ਰਾਜਨੀਤੀ ਤੋਂ ਹੱਟ ਕੇ ਵਿਕਾਸ ਕਾਰਜ ਹੋਣਗੇ!



