ਅਜਮੇਰ ਸਿੰਘ ਕਾਕਾ ਛਾਪਾ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ
ਭਰਾ ਦੀ ਅਚਨਚੇਤ ਮੌਤ 'ਤੇ ਪ੍ਰਗਟਾਇਆ ਦੁਖ; ਕਿਹਾ- ਪਰਿਵਾਰ ਨੂੰ ਪਿਆ ਕਦੇ ਨਾ ਪੂਰਾ ਹੋਣ ਵਾਲਾ ਘਾਟਾ

ਬੀੜ ਸਾਹਿਬ, 10 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਸਰਪੰਚ ਅਜਮੇਰ ਸਿੰਘ ਛਾਪਾ ਦੇ ਭਰਾ ਗੁਰਸੇਵਕ ਸਿੰਘ ਸੇਵੀ ਦੀ ਹੋਈ ਅਚਨਚੇਤ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਆਖਿਆ ਕਿ ਗੁਰਸੇਵਕ ਸਿੰਘ ਸੇਵੀ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ, ਨੌਜਵਾਨ ਆਗੂ ਗੌਰਵਦੀਪ ਸਿੰਘ ਵਲਟੋਹਾ, ਚੇਅਰਮੈਨ ਹਰਵੰਤ ਸਿੰਘ ਝਬਾਲ, ਚੇਅਰਮੈਨ ਤੇਗਾ ਸਿੰਘ ਸੋਹਲ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ, ਡਾਇਰੈਕਟਰ ਦਲਜੀਤ ਸਿੰਘ ਐਮਾਂ, ਸਰਪੰਚ ਮਨਜਿੰਦਰ ਸਿੰਘ ਐਮਾਂ, ਰਾਮ ਸਿੰਘ ਨਾਮਧਾਰੀ, ਸਰਪੰਚ ਵਰਿੰਦਰਜੀਤ ਸਿੰਘ ਹੀਰਾਪੁਰ, ਸਰਪੰਚ ਗੁਰਿੰਦਰ ਸਿੰਘ ਬਾਬਾ ਲੰਗਾਹ, ਕਿਸਾਨ ਆਗੂ ਕੈਪਟਨ ਸਿੰਘ ਬਘਿਆੜੀ, ਮਲਕੀਤ ਸਿੰਘ ਬਘਿਆੜੀ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ,ਨੇ ਛਾਪਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।



