National

ਅਡਾਨੀ ਮੁੱਦੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੀਤਾ ਟਵੀਟ

ਨਵੀਂ ਦਿੱਲੀ, 14 ਫਰਵਰੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਿਆ ਹੈ। ਅੱਜ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਐਕਸ ’ਤੇ ਲਿਖਿਆ ਕਿ ਜੇਕਰ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਅਡਾਨੀ ਮੁੱਦੇ ’ਤੇ ਸਵਾਲ ਪੁੱਛਦੇ ਹੋ, ਤਾਂ ਉਹ ਚੁੱਪ ਰਹਿੰਦੇ ਹਨ। ਜਦੋਂ ਵਿਦੇਸ਼ਾਂ ਵਿਚ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਨੂੰ ਨਿੱਜੀ ਮਾਮਲਾ ਦੱਸਿਆ। ਦਰਅਸਲ, ਆਪਣੀ ਅਮਰੀਕੀ ਫੇਰੀ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰਕਾਰਾਂ ਨੇ ਪੁੱਛਿਆ ਸੀ ਕਿ ਕੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਵਿਚ ਗੌਤਮ ਅਡਾਨੀ ਦੇ ਮਾਮਲੇ ’ਤੇ ਕੋਈ ਚਰਚਾ ਹੋਈ ਸੀ। ਇਸ ’ਤੇ ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ ਕਿ ਸਾਡੇ ਵਿਚਕਾਰ ਅਜਿਹੇ ਨਿੱਜੀ ਮਾਮਲਿਆਂ ’ਤੇ ਕੋਈ ਗੱਲਬਾਤ ਨਹੀਂ ਹੋਈ।

Related Articles

Leave a Reply

Your email address will not be published. Required fields are marked *

Back to top button