Punjab

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਭਵਾਨੀਗੜ੍ਹ, 3 ਮਾਰਚ- ਨੇੜ੍ਹਲੇ ਪਿੰਡ ਕਪਿਆਲ ਦੇ ਨਜ਼ਦੀਕ ਅਣਪਛਾਤੇ ਵਾਹਨ ਦੀ ਟੱਕਰ ਲੱਗਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਸਬੰਧੀ ਸਥਾਨਕ ਪੁਲਿਸ ਨੂੰ ਪਿੰਡ ਅਕਬਰਪੁਰ ਦੇ ਜਗਸੀਰ ਸਿੰਘ ਨੇ ਸਥਾਨਕ ਪੁਲਿਸ ਨੂੰ ਦੱਸਿਆ ਕਿ ਉਸਦਾ ਚਚੇਰਾ ਭਰਾ ਜਸਵੀਰ ਸਿੰਘ (40) ਜੋ ਕਿ ਸਬਮਰਸੀਬਲ ਮੋਟਰਾਂ ਦਾ ਕੰਮ ਕਰਦਾ ਸੀ। ਉਹ 28 ਫਰਵਰੀ ਦੀ ਸ਼ਾਮ ਨੂੰ ਜਸਵੀਰ ਸਿੰਘ ਪਿੰਡ ਕਪਿਆਲ ਤੋਂ ਦੁਕਾਨ ਬੰਦ ਕਰਕੇ ਆਪਣੇ ਮੋਟਰਸਾਈਕਲ ਤੇ ਘਰ ਆ ਰਿਹਾ ਸੀ ਪਰ ਉਹ ਘਰ ਨਹੀਂ ਪਹੁੰਚਿਆ। ਭਾਲ ਕਰਨ ’ਤੇ ਦੇਖਿਆ ਕਿ ਜਸਵੀਰ ਸਿੰਘ ਰਸਤੇ ਵਿਚ ਸਰਪੰਚ ਸੁਖਦੇਵ ਸਿੰਘ ਦੀ ਮੋਟਰ ਨੇੜੇ ਸੜਕ ’ਤੇ ਡਿੱਗਾ ਪਿਆ ਸੀ ਜਿਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀਘਟਨਾ ’ਚ ਜਸਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਚਚੇਰੇ ਭਰਾ ਜਗਸੀਰ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਅਣਪਛਾਤੇ ਵਾਹਨ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button