Punjab

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੌਤ

ਲੁਧਿਆਣਾ, 18 ਸਤੰਬਰ : ਦਰੇਸੀ ਦੇ ਇਲਾਕੇ ’ਚ ਅਣਪਛਾਤੇ ਵਾਹਨ ਦੀ ਲਪੇਟ ’ਚ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਰਾਹਗੀਰਾਂ ਦੀ ਸੂਚਨਾ ਮਗਰੋਂ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਗਰੇਵਾਲ ਕਾਲੋਨੀ ਨਿਊ ਸੁਭਾਸ਼ ਨਗਰ ਦੇ 45 ਸਾਲਾ ਸ਼ੰਕਰ ਵਜੋਂ ਹੋਈ ਹੈ। ਥਾਣਾ ਦਰੇਸੀ ਦੀ ਪੁਲਿਸ ਨੇ ਇਸ ਸਮੇਂ ਘਟਨਾ ਸਥਾਨ ਦੇ ਆਲੇ-ਦੁਆਲੇ ਮੌਜੂਦ ਲੋਕਾਂ ਦੇ ਬਿਆਨ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖ ਦਿੱਤਾ ਹੈ। ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੁਪਹਿਰ ਨੂੰ ਵਾਪਰਿਆ। ਦਰੇਸੀ ਦੇ ਇਲਾਕੇ ’ਚ ਇਕ ਅਣਪਛਾਤੇ ਵਾਹਨ ਨੇ ਸ਼ੰਕਰ ਨੂੰ ਕੁਚਲ ਦਿੱਤਾ ਸੀ। ਉਸ ਨੂੰ ਮੌਕੇ ਤੇ ਰਾਹਗੀਰਾਂ ਨੇ ਨਿੱਜੀ ਹਸਪਤਾਲ ਵੀ ਪਹੁੰਚਾਇਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਦੋਸ਼ੀ ਡਰਾਈਵਰ ਦੀ ਪਛਾਣ ਕੀਤੀ ਜਾ ਸਕੇ। ਪਰਿਵਾਰ ਦੇ ਬਿਆਨ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button