Punjab

ਅਣਪਛਾਤੇ ਵਿਅਕਤੀਆਂ ਨੇ ਘਰ ’ਚੋਂ ਨਕਦੀ ਅਤੇ ਦੋ ਮੋਬਾਇਲ ਚੋਰੀ, ਮਾਮਲਾ ਦਰਜ

ਫ਼ਿਰੋਜ਼ਪੁਰ, 24 ਮਾਰਚ (ਬਾਲ ਕਿਸ਼ਨ)– ਫ਼ਿਰੋਜ਼ਪੁਰ ਵਿਖੇ ਇਕ ਵਿਅਕਤੀ ਦੇ ਘਰ ’ਚ ਪਈ ਅਲਮਾਰੀ ਵਿਚੋਂ 50 ਹਜਾਰ ਰੁਪਏ ਤੇ ਦੋ ਮੋਬਾਇਲ ਫੋਨ ਚੋਰੀ ਕਰਨ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 331 (4), 305 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਚੰਦਨ ਬਜਾਜ ਪੁੱਤਰ ਰਾਜ ਕੁਮਾਰ ਵਾਸੀ ਵਿਜੇ ਨਗਰ ਨੇੜੇ ਦਾਣਾ ਮੰਡੀ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 22-23 ਮਾਰਚ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਉਸ ਦੇ ਘਰ ਦਾਖਲ ਹੋ ਕੇ ਘਰ ਵਿਚ ਪਈ ਅਲਮਾਰੀ ਵਿਚੋਂ 50 ਹਜ਼ਾਰ ਰੁਪਏ ਤੇ ਦੋ ਮੋਬਾਇਲ ਫੋਨ ਚੋਰੀ ਕਰਕੇ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button