ਨਵੀਂ ਦਿੱਲੀ, 7 ਮਈ-ਭਾਰਤੀ ਫੌਜ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਦਾ ਬਦਲਾ ਲੈਣ ਲਈ ਅੱਧੀ ਰਾਤ ਨੂੰ ਪਾਕਿਸਤਾਨ ਅਤੇ ਪੀਓਕੇ ਵਿੱਚ 9 ਥਾਵਾਂ ‘ਤੇ ਹਵਾਈ ਹਮਲਾ ਕੀਤਾ ਹੈ। ਆਪ੍ਰੇਸ਼ਨ ਸਿੰਦੂਰ ਦੇ ਤਹਿਤ ਭਾਰਤ ਦੀ ਫੌਜੀ ਕਾਰਵਾਈ ਨੇ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਮੁੱਖ ਦਫ਼ਤਰ ਸਮੇਤ 9 ਥਾਵਾਂ ਨੂੰ ਤਬਾਹ ਕਰ ਦਿੱਤਾ ਹੈ।
ਗੁਆਂਢੀ ਦੇਸ਼ ਵਿੱਚ ਛਾਈ ਚੁੱਪੀ
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵੱਲੋਂ ਕੂਟਨੀਤਕ ਕਾਰਵਾਈ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਦੇ ਸਾਰੇ ਚੋਟੀ ਦੇ ਨੇਤਾ ਧਮਕੀਆਂ ਦੇ ਰਹੇ ਸਨ ਪਰ ਹੁਣ ਗੁਆਂਢੀ ਦੇਸ਼ ਵਿੱਚ ਚੁੱਪ ਹੈ। ਭਾਰਤ ਦੀ ਇਸ ਫੌਜੀ ਕਾਰਵਾਈ ਨੂੰ ਦੋਵਾਂ ਦੇਸ਼ਾਂ ਵਿਚਕਾਰ ਜੰਗ ਦੀ ਸ਼ੁਰੂਆਤ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਸੀ। ਹਾਲਾਂਕਿ, ਪਾਕਿਸਤਾਨ ਨੇ ਹੁਣ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਜੰਗਬੰਦੀ ਦਾ ਐਲਾਨ ਕਰ ਦਿੱਤਾ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਹੈ ਕਿ ਅਸੀਂ ਆਪਣਾ ਬਚਾਅ ਕਰਾਂਗੇ। ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੇ ਕਿਹਾ ਹੈ ਕਿ ਜੇਕਰ ਭਾਰਤ ਕੋਈ ਹੋਰ ਕਾਰਵਾਈ ਨਹੀਂ ਕਰਦਾ ਹੈ ਤਾਂ ਅਸੀਂ ਵੀ ਕੁਝ ਨਹੀਂ ਕਰਾਂਗੇ।
ਖਵਾਜਾ ਦਾ ਹੰਕਾਰ ਕੁਝ ਘੰਟਿਆਂ ‘ਚ ਹੀ ਟੁੱਟਿਆ ਜ਼ਿਕਰਯੋਗ ਹੈ ਕਿ ਭਾਰਤ ਦੀ ਕਾਰਵਾਈ ਤੋਂ ਬਾਅਦ ਖਵਾਜਾ ਆਸਿਫ ਨੇ ਕਿਹਾ ਸੀ ਕਿ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੇ ਆਪਣੇ ਹਵਾਈ ਖੇਤਰ ਤੋਂ ਪਾਕਿਸਤਾਨੀ ਇਲਾਕਿਆਂ ਵਿੱਚ ਇਹ ਹਮਲੇ ਕੀਤੇ ਸਨ। ਪਾਕਿਸਤਾਨੀ ਰੱਖਿਆ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਅਸੀਂ ਇਸ ਦਾ ਢੁਕਵਾਂ ਜਵਾਬ ਦੇਵਾਂਗੇ। ਹਾਲਾਂਕਿ ਉਸ ਨੇ ਕੁਝ ਘੰਟਿਆਂ ਅੰਦਰ ਹੀ ਆਪਣੇ ਬਿਆਨ ਤੋਂ ਯੂ-ਟਰਨ ਲੈ ਲਿਆ ਅਤੇ ਹੁਣ ਕਹਿੰਦਾ ਹੈ ਕਿ ਉਹ ਕੁਝ ਨਹੀਂ ਕਰਨਗੇ ਜਦੋਂ ਤੱਕ ਭਾਰਤ ਕੋਈ ਹੋਰ ਕਾਰਵਾਈ ਨਹੀਂ ਕਰਦਾ।
URL Copied