ਕਾਬੁਲ, 16 ਅਪ੍ਰੈਲ-ਅਫ਼ਗਾਨਿਸਤਾਨ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਯੂਰਪੀਅਨ-ਮੈਡੀਟੇਰੀਅਨ ਭੂਚਾਲ ਕੇਂਦਰ (EMSC) ਨੇ ਕਿਹਾ ਕਿ ਬੁੱਧਵਾਰ ਨੂੰ ਅਫ਼ਗਾਨਿਸਤਾਨ ਵਿਚ 6.4 ਤੀਬਰਤਾ ਦਾ ਭੂਚਾਲ ਆਇਆ। ਈਐਮਐਸਸੀ ਨੇ ਕਿਹਾ ਕਿ ਭੂਚਾਲ ਦਾ ਕੇਂਦਰ 121 ਕਿਲੋਮੀਟਰ (75 ਮੀਲ) ਦੀ ਡੂੰਘਾਈ ‘ਤੇ ਸੀ। ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਇਸ ਦੌਰਾਨ ਇਸ ਭੂਚਾਲ ਕਾਰਨ ਹੋਏ ਕਿਸੇ ਵੀ ਜਾਨੀ ਤੇ ਮਾਲੀ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੇ ਨਿਰਦੇਸ਼ ਜਾਰੀ ਕੀਤੇ ਹਨ।
ਅਫਗਾਨਿਸਤਾਨ ਵਿਚ ਭੂਚਾਲ ਦੇ ਤੇਜ਼ ਝਟਕੇ
ਅਫਗਾਨਿਸਤਾਨ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਯੂਰਪੀਅਨ-ਮੈਡੀਟੇਰੀਅਨ ਭੂਚਾਲ ਕੇਂਦਰ (EMSC) ਨੇ ਕਿਹਾ ਕਿ ਬੁੱਧਵਾਰ ਨੂੰ ਅਫਗਾਨਿਸਤਾਨ ਵਿੱਚ 6.4 ਤੀਬਰਤਾ ਦਾ ਭੂਚਾਲ ਆਇਆ। ਈਐਮਐਸਸੀ ਨੇ ਕਿਹਾ ਕਿ ਭੂਚਾਲ ਦਾ ਕੇਂਦਰ 121 ਕਿਲੋਮੀਟਰ (75 ਮੀਲ) ਦੀ ਡੂੰਘਾਈ ‘ਤੇ ਸੀ। ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ, ਜਾਨ ਮਾਨ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਜਾਣਕਾਰੀ ਅਨੁਸਾਰ ਭੂਚਾਲ ਆਉਣ ਕਾਰਨ ਲੋਕ ਦਹਿਸ਼ਤ ਵਿਚ ਆ ਗਏ ਅਤੇ ਸਹਿਮ ਵਿਚ ਇਧਰ-ਓਧਰ ਭੱਜਣ ਲੱਗੇ। ਇਸ ਦੌਰਾਨ ਅਧਿਕਾਰੀਆਂ ਨੇ ਲੋਕਾਂ ਨੂੰ ਸੰਜਮ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸਰਕਾਰ ਵਲੋਂ ਭੂਚਾਲ ਕਾਰਨ ਹੋਣ ਵਾਲੇ ਨੁਕਸਾਨ ਦੀ ਪੂਰਤੀ ਲਈ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਨਾਲ ਨਜਿੱਠਣ ਲਈ ਹਰ ਪ੍ਰਕਾਰ ਦੇ ਕਦਮ ਚੁੱਕੇ ਜਾਣ।
URL Copied