Punjab
ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕੀਤੀ ਡੀਜੀਪੀ ਨੇ ਕੀਤੀ ਮੀਟਿੰਗ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੇ ਪੱਧਰ 'ਤੇ ਕੇਸ ਦਰਜ

ਤਰਨਤਾਰਨ, 14 ਅਕਤੂਬਰ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮੰਗਲਵਾਰ ਨੂੰ ਤਰਨਤਾਰਨ ਪੁੱਜੇ। ਉਨ੍ਹਾਂ ਨੇ ਸਥਾਨਕ ਅਧਿਕਾਰੀਆਂ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਜਿੱਥੇ ਮੀਟਿੰਗ ਕੀਤੀ ਉੱਥੇ ਹੀ ਗੈਂਗਸਟਰਵਾਦ ਅਤੇ ਫ਼ਿਰੌਤੀ ਲਈ ਆਉਣ ਵਾਲੀਆਂ ਕਾਲਾਂ ਨਾਲ ਜੇਲ ਵਿੱਚੋਂ ਚੱਲ ਰਹੇ ਨੈਕਸਸ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੇ ਪੱਧਰ ‘ਤੇ ਕੇਸ ਦਰਜ ਕਰਕੇ ਹਜ਼ਾਰਾਂ ਪੈਡਲਰ ਅਤੇ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿੱਚ ਭੇਜਿਆ ਗਿਆ ਹੈ। ਜਦੋਂ ਕਿ 205 ਕਰੋੜ ਰੁਪਏ ਦੀ ਜਾਇਦਾਦ ਵੀ ਜਬਤ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।



