Punjab

ਅਮਰਿੰਦਰ ਸਿੰਘ ਬਰਾੜ ਅਤੇ ਦਲੇਰ ਸਿੰਘ ਭੁੱਲਰ ਨਸ਼ਾ ਮੁਕਤੀ ਮੋਰਚਾ ਲਈ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਾਈਸ ਕੋਆਰਡੀਨੇਟਰ ਨਿਯੁਕਤ

ਬਾਲ ਕਿਸ਼ਨ

ਫਿਰੋਜ਼ਪੁਰ 13 ਜੁਲਾਈ- ਵਿਧਾਨ ਸਭਾ ਹਲਕਾ ਕੋਆਰਡੀਨੇਟਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਵਲੋਂ ਸ਼ਹਿਰੀ ਹਲਕੇ ਵਿੱਚ ਨਸ਼ਾ ਮੁਕਤੀ ਮੋਰਚਾ ਲਈ ਅਮਰਿੰਦਰ ਸਿੰਘ ਬਰਾੜ ਅਤੇ ਦਲੇਰ ਸਿੰਘ ਭੁੱਲਰ ਨੂੰ ਵਾਈਸ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ|
ਡਾ. ਅਮਨਦੀਪ ਕੌਰ ਨੇ ਨਿਯੁਕਤ ਕੀਤੇ ਗਏ ਵਾਈਸ ਕੋਆਰਡੀਨੇਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਨਸ਼ੇ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਨਸ਼ਾ ਮੁਕਤੀ ਮੋਰਚੇ ਵਿੱਚ ਪੂਰਨ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇਗਾ, ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ, ਸੈਮੀਨਾਰ ਆਦਿ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾਵੇਗਾ| ਨਵ ਨਿਯੁਕਤ ਵਾਈਸ ਕੁਆਰਡੀਨੇਟਰ ਅਮਰਿੰਦਰ ਸਿੰਘ ਬਰਾੜ ਅਤੇ ਦਲੇਰ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ, ਸ਼੍ਰੀ. ਮਨੀਸ਼ ਸੀਸੋਦੀਆ, ਪੰਜਾਬ ਪ੍ਰਧਾਨ ਆਮ ਆਦਮੀ ਪਾਰਟੀ ਡਾ. ਅਮਨ ਅਰੋੜਾ, ਵਿਧਾਇਕ ਰਣਬੀਰ ਭੁੱਲਰ ਅਤੇ ਡਾ. ਅਮਨਦੀਪ ਕੌਰ ਜੀ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਵੱਲੋਂ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਰਕਾਰ ਦੇ ਨਸ਼ਾ ਮੁਕਤੀ ਮੋਰਚੇ ਵਿੱਚ ਪੂਰਾ ਸਹਿਯੋਗ ਦੇਣਗੇ| ਉਹਨਾਂ ਕਿਹਾ ਕਿ ਉਹ ਕਿਉਂ ਹਲਕੇ ਵਿੱਚੋਂ ਨਸ਼ੇ ਨੂੰ ਖਤਮ ਕਰਨ ਲਈ ਹਰ ਸੰਭਾਵੀ ਯਤਨ ਕਰਨ ਗਏ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨਗੇ |

Related Articles

Leave a Reply

Your email address will not be published. Required fields are marked *

Back to top button