Punjab

ਅਮਰੀਕਾ ਤੋਂ ਪਰਤੇ ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗੱਡੀ ’ਚ ਲਾਇਸੈਂਸੀ ਰਿਵਾਲਵਰ ਨਾਲ ਮਾਰ ਲਈ ਗੋਲ਼ੀ

ਮਾਛੀਵਾੜਾ, 17 ਜਨਵਰੀ– ਬੇਟ ਇਲਾਕੇ ਦੇ ਪਿੰਡ ਗੌਂਸਗਡ਼੍ਹ ਦੇ ਰਹਿਣ ਵਾਲੇ ਨੌਜਵਾਨ ਸੁਰਿੰਦਰ ਸਿੰਘ ਛਿੰਦਾ ਨੇ ਸ਼ੁੱਕਰਵਾਰ ਨੂੰ ਆਪਣੀ ਫਾਰਚੂਨਰ ਗੱਡੀ ‘ਚ ਲਾਇਸੈਂਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਆਤਮਹੱਤਿਆ ਕਰ ਲਈ। ਇਕੱਤਰ ਜਾਣਕਾਰੀ ਮੁਤਾਬਿਕ ਸੁਰਿੰਦਰ ਸਿੰਘ ਛਿੰਦਾ ਕਰੀਬ 1 ਸਾਲ ਪਹਿਲਾਂ ਵਿਦੇਸ਼ ਅਮਰੀਕਾ ਤੋਂ ਪਰਤਿਆ ਸੀ ਤੇ ਹੁਣ ਪਿੰਡ ਵਿਚ ਆਪਣੇ ਪਰਿਵਾਰ ਨਾਲ ਖੇਤੀਬਾਡ਼ੀ ਤੇ ਡੇਅਰੀ ਕਿੱਤਾ ਕਰਦਾ ਸੀ। ਅੱਜ ਵੀ ਉਹ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਦੁੱਧ ਡੇਅਰੀ ‘ਚ ਪਾ ਕੇ ਆਇਆ ਅਤੇ ਉਸ ਤੋਂ ਬਾਅਦ ਆਪਣੀ ਫਾਰਚੂਨਰ ਗੱਡੀ ਲੈ ਕੇ ਚਲਾ ਗਿਆ। ਆਪਣੇ ਪਿੰਡ ਦੇ ਹੀ ਨੇੜੇ ਸਡ਼ਕ ’ਤੇ ਉਸਨੇ ਫਾਰਚੂਨਰ ਗੱਡੀ ‘ਚ ਆਪਣੇ-ਆਪ ਨੂੰ ਗੋਲ਼ੀ ਮਾਰ ਲਈ ਜਿਸ ਤੋਂ ਬਾਅਦ ਉਸਦੀ ਇਹ ਗੱਡੀ ਬੇਕਾਬੂ ਹੋ ਕੇ ਸਡ਼ਕ ਕਿਨਾਰੇ ਖੰਭਿਆਂ ‘ਚ ਟਕਰਾ ਕੇ ਖੇਤਾਂ ‘ਚ ਜਾ ਡਿੱਗੀਮੌਕੇ ’ਤੇ ਖੇਤਾਂ ‘ਚ ਕੰਮ ਕਰ ਰਹੇ ਇਕ ਗਵਾਹ ਨੇ ਦੱਸਿਆ ਕਿ ਜਦੋਂ ਫਾਰਚੂਨਰ ਗੱਡੀ ਖੰਭੇ ਨਾਲ ਟਕਰਾ ਕੇ ਖੇਤਾਂ ‘ਚ ਜਾ ਡਿੱਗੀ ਤਾਂ ਉਸ ਵਿਚੋਂ ਧੂੰਆਂ ਨਿਕਲਣ ਲੱਗ ਪਿਆ ਜਿਸ ’ਤੇ ਉਨ੍ਹਾਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਨੌਜਵਾਨ ਲਹੂ ਲੁਹਾਨ ਡਰਾਈਵਰ ਸੀਟ ’ਤੇ ਪਿਆ ਸੀ। ਚਸ਼ਮਦੀਦ ਜਗਰੂਪ ਸਿੰਘ ਅਨੁਸਾਰ ਉਸਨੇ ਸ਼ੀਸ਼ਾ ਤੋਡ਼ ਕੇ ਜਦੋਂ ਨੌਜਵਾਨ ਬਾਹਰ ਕੱਢਿਆ ਤਾਂ ਉਸਦੀ ਪਛਾਣ ਸੁਰਿੰਦਰ ਸਿੰਘ ਛਿੰਦਾ ਨਿਕਲਿਆ ਪਰ ਛਾਤੀ ‘ਚ ਗੋਲ਼ੀ ਲੱਗਣ ਕਾਰਨ ਉਸਦੀ ਮੌਤ ਹੋ ਚੁੱਕੀ ਸੀ। ਜਾਣਕਾਰੀ ਅਨੁਸਾਰ ਸੁਰਿੰਦਰ ਛਿੰਦਾ ਦੇ 2 ਗੋਲ਼ੀਆਂ ਲੱਗੀਆਂ ਸਨ ਜਿਸ ਵਿਚੋਂ 1 ਉਸਦੀ ਲੱਤ ਤੇ ਦੂਜੀ ਉਸਦੀ ਛਾਤੀ ਤੋਂ ਆਰਪਾਰ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਸ਼ਵਨੀ ਗੋਟਿਆਲ, ਡੀਐੱਸਪੀ (ਡੀ) ਸੁਖਪ੍ਰੀਤ ਸਿੰਘ ਰੰਧਾਵਾ ਅਤੇ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਸੁਖਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ ਪਰ ਫਿਰ ਵੀ ਪੁਲਸ ਵਲੋਂ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਫਿਲਹਾਲ ਆਤਮ ਹੱਤਿਆ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਮ੍ਰਿਤਕ ਦੇ ਮੋਬਾਇਲ ਫੋਨ ਦੀ ਵੀ ਜਾਂਚ ਕੀਤੀ ਜਾਵੇਗੀਪੁਲਿਸ ਵਲੋਂ ਲਾਸ਼ ਨੂੰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ। ਨੌਜਵਾਨ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਬੱਚਾ ਛੱਡ ਗਿਆ ਹੈ।

ਗੰਨ ਹਾਊਸ ਤੋਂ ਅੱਜ ਵੀ ਆਪਣਾ ਲਾਇਸੈਂਸੀ ਰਿਵਾਲਵਰ ਤੇ ਨਵੇਂ ਕਾਰਤੂਸ ਲੈ ਕੇ ਆਇਆ

ਜਾਣਕਾਰੀ ਅਨੁਸਾਰ ਮ੍ਰਿਤਕ ਸੁਰਿੰਦਰ ਛਿੰਦਾ ਦਾ ਲਾਇਸੈਂਸੀ ਅਸਲਾ ਗੰਨ ਹਾਊਸ ਵਿਚ ਜਮ੍ਹਾ ਸੀ ਜਿਸ ਨੂੰ ਉਹ ਅੱਜ ਹੀ ਲੈ ਕੇ ਆਇਆ ਸੀ। ਗੱਡੀ ਵਿਚ ਨਵੇਂ ਕਾਰਤੂਸ ਵੀ ਪਏ ਸਨ ਤੇ ਪੁਲਿਸ ਅਨੁਸਾਰ ਇਹ ਅੱਜ ਹੀ ਨਵੇਂ ਖਰੀਦੇ ਲੱਗਦੇ ਹਨ ਜਿਸ ਦੀ ਜਾਂਚ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button