Punjab

ਅਮਰੀਕਾ ਤੋਂ 100 ਹੋਰ ਭਾਰਤੀ ਹੋਣਗੇ ਡਿਪੋਰਟ, 15 ਫਰਵਰੀ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਿਆਂਦਾ ਜਾਵੇਗਾ ਜਹਾਜ਼

ਅੰਮ੍ਰਿਤਸਰ, 14 ਫਰਵਰੀ–  ਅਮਰੀਕੀ ਸਰਕਾਰ ਨੇ 100 ਹੋਰ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਗ਼ੈਰ ਕਾਨੂੰਨੀ ਤੌਰ ’ਤੇ ਅਮਰੀਕਾ ’ਚ ਰਹਿ ਰਹੇ ਇਨ੍ਹਾਂ ਭਾਰਤੀਆਂ ਨੂੰ 15 ਫਰਵਰੀ ਨੂੰ ਅਮਰੀਕਾ ਦੇ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਿਆਂਦਾ ਜਾਵੇਗਾਹਾਲਾਂਕਿ ਕਿਸੇ ਵੀ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੀ ਇਸ ਮੁੱਦੇ ’ਤੇ ਚੁੱਪ ਧਾਰ ਕੇ ਬੈਠਾ ਹੈ। ਜ਼ਿਕਰਯੋਗ ਹੈ ਕਿ ਲੰਘੀ ਪੰਜ ਫਰਵਰੀ ਨੂੰ 104 ਭਾਰਤੀਆਂ ਨੂੰ ਅਮਰੀਕੀ ਸਰਕਾਰ ਨੇ ਅਮਰੀਕੀ ਫ਼ੌਜੀ ਜਹਾਜ਼ ਸੀ-17 ’ਚ ਦੇਸ਼ ਨਿਕਾਲਾ ਦੇ ਕੇ ਵਾਪਸ ਭੇਜ ਦਿੱਤਾ ਸੀ। ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਉਤਰੇ ਇਸ ਜਹਾਜ਼ ’ਚ ਗੁਜਰਾਤ ਦੇ 33, ਹਰਿਆਣਾ ਦੇ 33, ਪੰਜਾਬ ਦੇ 30, ਮਹਾਰਾਸ਼ਟਰ ਦੇ 3, ਚੰਡੀਗੜ੍ਹ ਦੇ 2 ਤੇ ਯੂਪੀ ਦੇ 3 ਲੋਕ ਸਵਾਰ ਸਨ। ਇਨ੍ਹਾਂ ’ਚ ਤਿੰਨ ਔਰਤਾਂ ਅਤੇ ਇਕ ਬੱਚਾ ਵੀ ਸ਼ਾਮਲ ਸੀ। ਡਿਪੋਰਟ ਕੀਤੇ ਗਏ ਲੋਕਾਂ ਨਾਲ ਗੱਲਬਾਤ ਤੋਂ ਪਤਾ ਲੱਗਿਆ ਕਿ ਸਾਰਿਆਂ ਨੂੰ ਬੇੜੀਆਂ ’ਚ ਬੰਨ੍ਹ ਕੇ ਲਿਆਂਦਾ ਗਿਆ ਸੀ। ਹਾਲਾਤ ਇਹ ਸਨ ਕਿ ਕਿਸੇ ਨੂੰ ਆਪਣੀ ਸੀਟ ਤੋਂ ਉੱਠਣ ਤੱਕ ਦੀ ਇਜਾਜ਼ਤ ਨਹੀਂ ਸੀ। ਭਾਰਤੀਆਂ ਨੂੰ ਇਸ ਤਰ੍ਹਾਂ ਡਿਪੋਰਟ ਕਰਨ ਦਾ ਦੇਸ਼ ’ਚ ਸਖ਼ਤ ਵਿਰੋਧ ਹੋਇਆ ਸੀ। ਇਹ ਮਾਮਲਾ ਵਿਰੋਧੀ ਪਾਰਟੀਆਂ ਨੇ ਸੰਸਦ ’ਚ ਵੀ ਚੁੱਕਿਆ ਸੀ।

Related Articles

Leave a Reply

Your email address will not be published. Required fields are marked *

Back to top button