Punjab

ਅਯੁੱਧਿਆ ਵਿਚ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 14 ਫਰਵਰੀ ਤੱਕ ਬੰਦ ਰਹਿਣਗੇ

ਅਯੁੱਧਿਆ, 11 ਫਰਵਰੀ – ਪ੍ਰਯਾਗਰਾਜ ਦੇ ਸੰਗਮ ਸ਼ਹਿਰ ਵਿਚ ਚੱਲ ਰਹੇ ਮਹਾਕੁੰਭ ਕਾਰਨ ਅਯੁੱਧਿਆ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵੀ ਵੱਧ ਰਹੀ ਹੈ, ਜਿਸ ਕਾਰਨ ਸਥਾਨਕ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਸਿੱਧਾ ਅਸਰ ਅਯੁੱਧਿਆ ਦੇ ਵਿਦਿਆਰਥੀਆਂ ‘ਤੇ ਵੀ ਪੈ ਰਿਹਾ ਹੈ। ਇਸ ਦੌਰਾਨ, ਪ੍ਰਸ਼ਾਸਨ ਨੇ ਅਯੁੱਧਿਆ ਦੇ ਸਾਰੇ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਅਯੁੱਧਿਆ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਅਯੁੱਧਿਆ ਵਿਚ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 14 ਫਰਵਰੀ ਤੱਕ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫੈਸਲਾ ਅਯੁੱਧਿਆ ਆਉਣ ਵਾਲੀ ਭਾਰੀ ਭੀੜ ਨੂੰ ਦੇਖਦੇ ਹੋਏ ਲਿਆ ਹੈ।

Related Articles

Leave a Reply

Your email address will not be published. Required fields are marked *

Back to top button