Punjab

ਅਰਸ਼ ਡੱਲਾ ਗੈਂਗ ਦੇ ਫੜੇ ਗਏ ਮੁਲਜ਼ਮਾਂ ਪਾਸੋਂ 4 ਹੋਰ ਨਾਜਾਇਜ਼ ਪਿਸਤੌਲ ਬਰਾਮਦ

ਫਤਿਹਗੜ੍ਹ ਸਾਹਿਬ, 17 ਫਰਵਰੀ- ਫਤਹਿਗੜ੍ਹ ਸਾਹਿਬ ਪੁਲਿਸ ਨੇ ਅਰਸ਼ ਡੱਲਾ ਗੈਂਗ ਨਾਲ ਸਬੰਧਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ 4 ਹੋਰ ਨਜਾਇਜ਼ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ਜਿਸ ਨਾਲ ਇਸ ਮਾਮਲੇ ਵਿੱਚ ਮੁਲਜ਼ਮਾਂ ਪਾਸੋਂ ਕੁੱਲ 9 ਕੰਟਰੀ ਮੇਡ ਪਿਸਤੌਲ .32 ਬੋਰ ਸਮੇਤ 5 ਰੌਂਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ 11 ਫਰਵਰੀ ਨੂੰ ਸੀਆਈਏ ਸਰਹਿੰਦ ਦੀ ਟੀਮ ਨੇ ਅੰਮ੍ਰਿਤਸਰ ਦੇ ਦੋ ਮੁਲਜ਼ਮਾਂ ਸਾਹਿਲ ਅਤੇ ਗੁਰਕੀਰਤ ਸਿੰਘ ਨੂੰ ਸਰਹਿੰਦ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 5 ਦੇਸੀ ਪਿਸਤੌਲ ਅਤੇ 5 ਕਾਰਤੂਸਾਂ ਬਰਾਮਦ ਕੀਤੇ ਸਨ। ਪੁਲਿਸ ਦੇ ਦਾਅਵੇ ਮੁਤਾਬਕ ਇਹ ਦੋਵੇਂ ਮੁਲਜ਼ਮ ਪਟਿਆਲਾ ਜੇਲ੍ਹ ‘ਚ ਬੰਦ ਤੇਜਬੀਰ ਸਿੰਘ ਉਰਫ਼ ਸਾਬੂ ਦੇ ਸੰਪਰਕ ਵਿੱਚ ਸਨ, ਜੋ ਕਤਲ ਅਤੇ ਨਾਜਾਇਜ਼ ਅਸਲੇ ਦੇ ਮਾਮਲਿਆਂ ‘ਚ ਜੇਲ੍ਹ ‘ਚ ਬੰਦ ਸੀ। ਤੇਜਬੀਰ ਸਿੰਘ ਗੈਂਗਸਟਰ ਅਰਸ਼ ਡੱਲੇ ਦਾ ਸਾਥੀ ਹੈ, ਜਿਸ ਨੇ ਅੰਮ੍ਰਿਤਸਰ ‘ਚ ਇੱਕ ਕਤਲ ਅਤੇ ਹੋਰ ਵੱਡੀਆਂ ਵਾਰਦਾਤਾਂ ਤੇ ਫਿਰੌਤੀਆਂ ਲਈ ਮੁਲਜ਼ਮਾਂ ਨੂੰ ਇਹ ਹਥਿਆਰ ਮੁਹੱਈਆ ਕਰਵਾਏ ਸਨ। ਤਫਤੀਸ਼ ਦੌਰਾਨ 12 ਫਰਵਰੀ ਨੂੰ ਪਟਿਆਲਾ ਜੇਲ੍ਹ ਵਿੱਚ ਬੰਦ ਮੁਲਜ਼ਮ ਤੇਜਬੀਰ ਸਿੰਘ ਨੂੰ ਜੇਲ੍ਹ ਵਿਚੋਂ ਲਿਆ ਕੇ ਪੁੱਛ ਗਿੱਛ ਕੀਤੀ ਗਈ, ਜਿਸ ਨੇ ਦੱਸਿਆ ਕਿ, ਉਸ ਨੇ 5 ਪਿਸਟਲ ਸਮੇਤ ਰੋਂਦ ਵਿਸ਼ਨੂੰ ਵਾਸੀ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ। ਮੁਲਜ਼ਮ ਤੇਜਬੀਰ ਸਿੰਘ ਨੇ ਪੁਲਿਸ ਰਿਮਾਂਡ ਦੌਰਾਨ ਕਥਿਤ ਤੌਰ ’ਤੇ ਇਹ ਗੱਲ ਵੀ ਕਬੂਲੀ ਕਿ ਇਸ ਤੋਂ ਇਲਾਵਾ ਉਸ ਨੇ 4 ਪਿਸਟਲ ਹੋਰ ਮੱਧ ਪ੍ਰਦੇਸ਼ ਤੋਂ ਮੰਗਵਾਏ ਸਨ, ਜੋ ਉਸ ਨੇ ਦਾਣਾ ਮੰਡੀ ਸਰਹਿੰਦ ਵਿੱਚ ਹੀ ਦਬਾ ਕੇ ਰਖਵਾਏ ਹੋਏ ਹਨ। ਇਨ੍ਹਾਂ ਪਿਸਤੌਲਾਂ ਦੀ ਵਰਤੋਂ ਉਸ ਨੇ ਆਪਣੇ ਹੋਰ ਬੰਦਿਆਂ ਨੂੰ ਸ਼ਾਮਲ ਕਰ ਕੇ ਫਿਰੋਤੀਆਂ ਅਤੇ ਹੋਰ ਗੈਰ ਕਾਨੂੰਨੀ ਕੰਮਾਂ ਲਈ ਕਰਨੀ ਸੀ। ਪੁਲਿਸ ਮੁਤਾਬਿਕ ਇਨ੍ਹਾਂ ਹਥਿਆਰਾਂ ਦੀ ਬਰਾਮਦਗੀ ਕਰ ਕੇ ਕਿਸੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਰਾਕੇਸ਼ ਕੁਮਾਰ ਯਾਦਵ ਪੀਪੀਐਸ ਕਪਤਾਨ ਪੁਲਿਸ (ਇੰਸ.) ਫਤਹਿਗੜ੍ਹ ਸਾਹਿਬ ਅਤੇ ਨਿਖਿਲ ਗਰਗ ਪੀਪੀਐੱਸ ਉਪ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਤਹਿਗੜ੍ਹ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਸੀਆਈਏ ਸਰਹਿੰਦ ਦੀ ਨਿਗਰਾਨੀ ਹੇਠ ਇਹ ਬਰਾਮਦਗੀ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button