
ਲੁਧਿਆਣਾ, 4 ਅਗਸਤ : ਦੇਵ ਨਗਰ ਇਲਾਕੇ ਵਿੱਚ ਅਸਲਾ ਦਿਖਾ ਕੇ ਇੱਕ ਪਰਿਵਾਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੀ ਘਟਨਾ ਸਾਹਮਣੇ ਆਈ ਹੈ। ਥਾਣਾ ਪੀਏਯੂ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਉਂਦਿਆਂ ਦੇਵਨ ਨਗਰ ਦੇ ਰਹਿਣ ਵਾਲੇ ਸੁਖਦੀਪ ਸਿੰਘ ਨੇ ਦੱਸਿਆ ਕਿ ਕੁਝ ਵਿਅਕਤੀਆਂ ਨਾਲ ਉਸ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ। ਉਕਤ ਵਿਅਕਤੀਆਂ ਵੱਲੋਂ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਅਸਲਾ ਦਿਖਾ ਕੇ ਪਰਿਵਾਰ ਨੂੰ ਖ਼ਤਮ ਕਰ ਦੇਣ ਦੀ ਗੱਲ ਆਖੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਪੀਏਯੂ ਦੀ ਪੁਲਿਸ ਨੇ ਸੁਖਦੀਪ ਸਿੰਘ ਦੀ ਸ਼ਿਕਾਇਤ ‘ਤੇ ਲਾਲ ਸਿੰਘ ਉਰਫ ਬੋਬੀ, ਮਲਕਪੁਰ ਦੇ ਰਹਿਣ ਵਾਲੇ ਗੁਰੀ, ਇਆਲੀ ਖੁਰਦ ਦੇ ਵਾਸੀ ਹਰਮਨ ਅਤੇ ਬਿੱਟੂ ਨਾਮ ਦੇ ਵਿਅਕਤੀ ਖ਼ਿਲਾਫ਼ ਅਸਲਾ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।



