Punjab

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਅੰਮ੍ਰਿਤਸਰ, 9 ਜਨਵਰੀ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।  ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ  ਮੰਤਵ ਲਈ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।  ਇਹ ਪਾਬੰਦੀ ਦਾ ਹੁਕਮ 6 ਅਪ੍ਰੈਲ 2025 ਤੱਕ ਲਾਗੂ ਰਹੇਗਾ।

Related Articles

Leave a Reply

Your email address will not be published. Required fields are marked *

Back to top button