
ਨਵੀਂ ਦਿੱਲੀ, 8 ਫਰਵਰੀ- ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਨੇ ਕਿਹਾ ਕਿ ਹੁਣ ਤੱਕ ਦੇ ਰੁਝਾਨਾਂ ਨੂੰ ਦੇਖਦਿਆਂ ਲੱਗਦਾ ਹੈ ਕਿ ਭਾਜਪਾ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਅਸੀਂ ਮੁੱਦੇ ਉਠਾਏ ਪਰ ਮੈਨੂੰ ਲੱਗਦਾ ਹੈ ਕਿ ਲੋਕਾਂ ਨੇ ਸੋਚਿਆ ਕਿ ਅਸੀਂ ਸਰਕਾਰ ਨਹੀਂ ਬਣਾਉਣ ਜਾ ਰਹੇ। ਅਸੀਂ ਲੋਕਾਂ ਦੇ ਫ਼ੈਸਲੇ ਨੂੰ ਸਵੀਕਾਰ ਕਰਦੇ ਹਾਂ।



