Punjab

ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਦੋ ਵਿਅਕਤੀ ਿਗ੍ਰਫ਼ਤਾਰ

ਮੋਗਾ, 16 ਅਕਤੂਬਰ : ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਵਿਅਕਤੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ, ਮਾਮਲੇ ਨੂੰ ਟਰੇਸ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਹੁਣ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾਉਦੇ ਹੋਏ ਇਸ ਮਾਮਲੇ ’ਚ ਦੋ ਅਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸਿਆ ਕਿ ਮ੍ਰਿਤਕ ਲਾਲੀ ਖਾਨ ਪੁੱਤਰ ਨਾਜਰ ਖਾਨ ਵਾਸੀ ਬੱਧਨੀ ਕਲਾਂ ਦੀ ਤਿੰਨ ਨਾ-ਮਲੂਮ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦੇ ਲੋਹੇ ਦੀਆ ਰਾਡਾ ਨਾਲ ਬੁਰੀ ਤਰ੍ਹਾਂ ਕੀਤੀ ਸੀ ਕੁੱਟ-ਮਾਰ ਕੀਤੀ ਸੀ ਜਿਸਦੀ ਇਲਾਜ ਸਮੇਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਭਰਾ ਸੁਖਚੈਨ ਖਾਨ ਦੇ ਬਿਆਨ ਤੇ ਤਿੰਨ ਨਾ-ਮਲੂਮ ਖਿਲਾਫ਼ ਮੁੱਕਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੀਨੀਅਰ ਅਫਸਰਾਂ ਦੀਆਂ ਹਦਾਇਤਾਂ ਪਰ ਉਕਤ ਅਰੋਪੀਆਂ ਨੂੰ ਗਿ੍ਰਫਤਾਰ ਕਰਨ ਸਬੰਧੀ ਵੱਖ-ਵੱਖ ਟੀਮਾਂ ਤਿਆਰ ਕਰਕੇ ਵੱਖ-ਵੱਖ ਜਗਾਂਵਾਂ ਤੇ ਰੇਡ ਕੀਤੇ ਗਏ। ਟੈਕਨੀਕਲ ਇੰਟੈਲੀਜੈਂਸ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਗੁਰਮੀਤ ਸਿੰਘ ਉਰਫ ਗੱਗੂ ਵਾਸੀ ਬੱਧਨੀ ਕਲਾਂ ਅਤੇ ਸੁਖਪ੍ਰੀਤ ਸਿੰਘ ਉਰਫ ਕਾਕਾ ਸਿੰਘ ਉਰਫ ਕੇਲਾ ਵਾਸੀ ਬੱਧਨੀ ਕਲਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾ ‘ਚ ਇਸ ਕਤਲ ਦਾ ਮਾਸਟਰ ਮਾਈਡ ਗੁਰਮੀਤ ਸਿੰਘ ਹੈ ਅਤੇ ਰੇਕੀ ਕਰਨ ਵਾਲਾ ਸੁਖਪ੍ਰੀਤ ਸਿੰਘ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਨੂੰ ਅੱਜ ਨੂੰ ਮਾਣਯੋਗ ਅਦਾਲਤ ਵਿਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button