Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਪਿਸਤੌਲਾਂ, ਇੱਕ ਕਿਲੋ ਹੈਰੋਇਨ ਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ, 4 ਜੁਲਾਈ 2025 : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਦੋਸ਼ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿਰੁੱਧ ਥਾਣਾ ਸਦਰ ਅਤੇ ਥਾਣਾ ਇਸਲਾਮਾਬਾਦ ਵਿੱਚ ਕੁੱਲ ਦੋ ਮਾਮਲੇ ਦਰਜ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਹੈ ਕਿ ਮੁਲਜ਼ਮਾਂ ਦੇ ਮਲੇਸ਼ੀਆ, ਦੁਬਈ ਅਤੇ ਕਰਨਾਟਕ ਨਾਲ ਸਬੰਧ ਹਨ। ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਇਸ ਛਾਪੇਮਾਰੀ ਦੌਰਾਨ, ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲ, (ਤਿੰਨ ਗਲੌਕ ਪਿਸਤੌਲ ਅਤੇ ਦੋ ਚੀਨ ਵਿੱਚ ਬਣੇ ਪਿਸਤੌਲ) 1 ਕਿਲੋ ਪੰਦਰਾਂ ਗ੍ਰਾਮ ਹੈਰੋਇਨ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਪਾਕਿਸਤਾਨ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਮੰਗਵਾਉਂਦੇ ਹਨ ਅਤੇ ਉਨ੍ਹਾਂ ਦੀ ਅਦਾਇਗੀ ਮਲੇਸ਼ੀਆ ਅਤੇ ਦੁਬਈ ਵਿੱਚ ਹਵਾਲਾ ਰਾਹੀਂ ਕੀਤੀ ਜਾ ਰਹੀ ਹੈ।



