Punjab

ਅੰਮ੍ਰਿਤਸਰ ‘ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਦਾ

ਅੰਮ੍ਰਿਤਸਰ, 27 ਜਨਵਰੀਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਇਆ, ਜਿਸ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਅਰਵਿੰਦ ਮੀਨਾ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button