Punjab

ਅੰਮ੍ਰਿਤਸਰ ‘ਚ ਚੱਲ ਰਹੇ ਨਜਾਇਜ਼ ਹੁੱਕਾ ਬਾਰ ‘ਤੇ ਕੀਤੀ ਜਾਵੇ ਕਾਰਵਾਈ : ਕੌਸ਼ਲ ਸ਼ਰਮਾ

ਅੰਮ੍ਰਿਤਸਰ, 7 ਜੂਨ : ਸ਼ਿਵ ਸੈਨਾ ਹਿੰਦੂ ਟਕਸਾਲੀ ਦੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਰਾਸ਼ਟਰੀ ਸੰਯੋਜਕ ਅਤੇ ਪੰਜਾਬ ਪ੍ਰਧਾਨ ਕੌਸ਼ਲ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਨਮਕ ਮੰਡੀ ਮੁੱਖ ਦਫਤਰ ਵਿਚ ਹੋਈ, ਜਿਸ ਵਿਚ ਰਾਸ਼ਟਰੀ ਸੈਕਟਰੀ ਅਮਿਤ ਚੱਢਾ, ਸੁਮੀਤ ਖਰਬੰਦਾ ਪੰਜਾਬ ਪ੍ਰਭਾਰੀ, ਜ਼ਿਲ੍ਹਾ ਧਰਮ ਪ੍ਰਚਾਰਕ ਰਾਜ ਕੁਮਾਰ ਸ਼ਾਮਲ ਹੋਏ। ਕੌਸ਼ਲ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਦੀ ਮਾਨ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵੱਡੇ-ਵੱਡੇ ਦਾਅਵੇ ਸੁਮਿਤ ਖਰਬੰਡਾਕਰ ਰਹੀ ਹੈ ਪਰ ਗੁਰੂ ਨਗਰੀ ਅੰਮ੍ਰਿਤਸਰ ਵਿਚ ਸ਼ਹਿਰ ਦੇ ਵੱਖ ਵੱਖ ਹੋਟਲਾਂ, ਬਾਰਾਂ ਵਿਚ ਚੱਲ ਰਹੇ ਨਜਾਇਜ਼ ਹੁੱਕਾ ਬਾਰ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ ਰਹੇ ਹਨ ਅਤੇ ਹੁੱਕਾ ਬਾਰ ਕਾਰਨ ਗੁਰੂ ਨਗਰੀ ਅੰਮ੍ਰਿਤਸਰ ਦੀ ਸੁੰਦਰਤਾ ਨੂੰ ਵੀ ਗ੍ਰਹਿਣ ਲਗਾਇਆ ਜਾ ਰਿਹਾ ਹੈ, ਜੌ ਸ਼ਿਵ ਸੈਨਾ ਹਿੰਦੂ ਟਕਸਾਲੀ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕਰੇਗਾ।ਉਨ੍ਹਾਂ ਕਿਹਾ ਕਿ ਚੱਲ ਰਹੇ ਹੁੱਕਾ ਬਾਰ ਕਾਰਨ ਨੌਜਵਾਨ ਪੀੜ੍ਹੀ ਦਾ ਭੱਵਿਖ ਬਰਬਾਦ ਹੋ ਰਿਹਾ ਹੈ, ਜਿਸ ਨੂੰ ਰੋਕਣ ਲਈ ਅੰਮ੍ਰਿਤਸਰ ਦੇ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸ ਮਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ੇ ਖਿਲਾਫ਼ ਅਵਾਜ਼ ਬੁਲੰਦ ਕਰਕੇ ਆਏ ਦਿਨ ਮਾਮਲੇ ਦਰਜ ਕਰ ਰਹੀ ਹੈ ਪਰ ਦੂਜੇ ਪਾਸੇ ਹੁਣ ਛੋਟੇ-ਛੋਟੇ ਪੈਕਟਾਂ ਵਿਚ ਹੁੱਕੇ ਦੇ ਫਲੇਵਰ ਸ਼ਰੇਆਮ ਦੁਕਾਨਾਂ ਤੋਂ ਮਿਲ ਰਹੇ ਹਨ, ਜੌ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਦਾ ਕੰਮ ਕਰ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਕੌਸ਼ਲ ਸ਼ਰਮਾ ਨੇ ਕਿਹਾ ਕਿ ਸੋਮਵਾਰ ਨੂੰ ਇਸ ਸਬੰਧੀ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਲਿਖਤੀ ਮੰਗ ਪੱਤਰ ਦੇ ਕੇ ਹੁੱਕਾ ਬਾਰ ਬੰਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ, ਜੇਕਰ ਜਲਦ ਤੋਂ ਜਲਦ ਹੁੱਕਾ ਬਾਰ ਬੰਦ ਨਾ ਹੋਵੇ ਤਾਂ ਸ਼ਿਵ ਸੈਨਾ ਹਿੰਦੂ ਟਕਸਾਲੀ ਤੇ ਪੂਰੇ ਸਮਾਜ ਨੂੰ ਨਾਲ ਲੈ ਕੇ ਸੜਕਾਂ ਜਾਮ੍ਹ ਕੀਤੀਆਂ ਜਾਣਗੀਆਂ, ਜਿਸ ਵਿਚ ਹੋਣ ਵਾਲੇ ਨੁਕਸਾਨ ਦੀ ਜਿੰਮੇਵਾਰੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

Related Articles

Leave a Reply

Your email address will not be published. Required fields are marked *

Back to top button