Punjab

ਅੰਮ੍ਰਿਤਸਰ ‘ਚ ਪੁਲਿਸ ਤੇ ਬੱਬਰ ਖਾਲਸਾ ਦੇ ਸਾਥੀਆਂ ਵਿਚਕਾਰ ਮੁਕਾਬਲਾ, ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ

ਅੰਮ੍ਰਿਤਸਰ, 30 ਅਪਰੈਲ- ਵਿਦੇਸ਼ ਵਿੱਚ ਰਹਿ ਰਹੇ ਗੈਂਗਸਟਰ ਜੀਵਨ ਫੌਜੀ ਦੇ ਇਸ਼ਾਰੇ ‘ਤੇ ਸ਼ਹਿਰ ਵਿੱਚ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਅੱਤਵਾਦੀ ਸੰਗਠਨ ਨਾਲੇ ਜੁੜੇ ਬੱਬਰ ਖਾਲਸਾ ਦੇ ਸਾਥੀ ਤੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਿਚਕਾਰ ਫਤਿਹਪੁਰ ਇਲਾਕੇ ਵਿੱਚ ਮੁਕਾਬਲਾ ਹੋਇਆ। ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਦਿੱਤੀ ਗਈ ਸੂਚਨਾ ‘ਤੇ ਪੁਲਿਸ ਇਸ ਇਲਾਕੇ ਵਿੱਚ ਹਥਿਆਰ ਬਰਾਮਦ ਕਰਨ ਲਈ ਆਈ ਸੀ। ਪੁਲਿਸ ਅਤੇ ਅੱਤਵਾਦੀ ਵਿਚਕਾਰ ਮੁਕਾਬਲਾ ਹੋਇਆ ਅਤੇ ਪੁਲਿਸ ਨੇ ਬੱਬਰ ਖਾਲਸਾ ਦੇ ਸਾਥੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਪੁਲਿਸ ਕਮਿਸ਼ਨਰ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦੇਣਗੇ।

ਮੰਗਲਵਾਰ ਨੂੰ 5 ਸਾਥੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੁਲਿਸ ਨੇ ਮੰਗਲਵਾਰ ਨੂੰ ਇਸ ਸਬੰਧ ਵਿੱਚ ਪੰਜ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ ਗ੍ਰਨੇਡ ਵੀ ਬਰਾਮਦ ਹੋਇਆ ਹੈ। ਗ੍ਰਿਫ਼ਤਾਰ ਕੀਤਾ ਗਿਆ ਗਿਰੋਹ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਅਤੇ ਜੀਵਨ ਫੌਜੀ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

Related Articles

Leave a Reply

Your email address will not be published. Required fields are marked *

Back to top button