
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 16 ਦਸੰਬਰ : ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ‘ਪਵਿੱਤਰ ਸ਼ਹਿਰਾਂ’ ਵਜੋਂ ਨਾਮਜ਼ਦ ਕੀਤਾ ਗਿਆ। ਪੰਜਾਬ ਦੀ ਸੱਭਿਆਚਾਰਕ ਤੇ ਧਾਰਮਿਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦੇ ਹੋਏ, ਰਾਜ ਦੇ ਤਿੰਨ ਇਤਿਹਾਸਕ ਸ਼ਹਿਰਾਂ ਨੂੰ ਅਧਿਕਾਰਤ ਤੌਰ ‘ਤੇ ‘ਪਵਿੱਤਰ ਸ਼ਹਿਰ’ (Holy City) ਦਾ ਦਰਜਾ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਵਿਧਾਨ ਸਭਾ ਵਿੱਚ ਲਏ ਗਏ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦਾ ਦਾਅਵਾ ਹੈ ਕਿ ਹੁਣ ਇਨ੍ਹਾਂ ਸ਼ਹਿਰਾਂ ਵਿੱਚ ਸਫਾਈ, ਸੁਰੱਖਿਆ, ਵਿਕਾਸ ਅਤੇ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।



