
ਅੰਮ੍ਰਿਤਸਰ, 28 ਮਈ- ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਬੁੱਧਵਾਰ ਸਵੇਰੇ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੰਜ ਵਿਦੇਸ਼ੀ ਪਿਸਤੌਲ, ਸੱਤ ਮੈਗਜ਼ੀਨ, 55 ਕਾਰਤੂਸ ਅਤੇ 521 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ ਉਰਫ਼ ਰਾਜਾ ਵਜੋਂ ਕੀਤੀ ਹੈ। ਦੋਵਾਂ ਮੁਲਜ਼ਮਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ। ਪੁਲਿਸ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪਤਾ ਲੱਗਾ ਹੈ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਇਹ ਗ੍ਰਿਫ਼ਤਾਰੀ ਅਟਾਰੀ ਰੋਡ ‘ਤੇ ਸਥਿਤ ਸ਼ੰਕਰ ਦਾ ਢਾਬਾ ਨੇੜੇ ਤੋਂ ਦਿਖਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।



