Punjab

ਅੱਜ ਕਿਸਾਨਾਂ ਦੀ ਕੇਂਦਰ ਨਾਲ ਹੋਵੇਗੀ ਪੰਜਵੇਂ ਦੌਰ ਦੀ ਗੱਲਬਾਤ

ਚੰਡੀਗੜ੍ਹ, 14 ਫਰਵਰੀਹਰਿਆਣਾਪੰਜਾਬ ਦੀ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਚੰਡੀਗੜ੍ਹ ਵਿਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇਕਿਸਾਨਾਂ ਵਲੋਂ ਇਸ ਵਿਚ 28 ਕਿਸਾਨ ਆਗੂ ਹਿੱਸਾ ਲੈਣਗੇਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਸਿੰਘ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ। ਦੱਸ ਦੇਈਏ ਕਿ ਕਿਸਾਨ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਡੱਲੇਵਾਲ, ਜੋ 81 ਦਿਨਾਂ ਤੋਂ ਮਰਨ ਵਰਤ ’ਤੇ ਹਨ, ਸਵੇਰੇ 11 ਵਜੇ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇਕੇਂਦਰ ਵਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਪੰਜਾਬ ਸਰਕਾਰ ਵਲੋਂ ਮੰਤਰੀ ਗੁਰਮੀਤ ਖੁੱਡੀਆਂ ਇਸ ਮੀਟਿੰਗ ਵਿਚ ਸ਼ਾਮਿਲ ਹੋਣਗੇ। ਇਹ ਮੀਟਿੰਗ ਸ਼ਾਮ 5.30 ਵਜੇ ਸੈਕਟਰ 26, ਚੰਡੀਗੜ੍ਹ ਸਥਿਤ ਮੈਗਸੀਪਾ ਦਫ਼ਤਰ ਵਿਖੇ ਹੋਵੇਗੀਸਰਵਣ ਸਿੰਘ ਪੰਧੇਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿਚ ਕੋਈ ਹੱਲ ਨਹੀਂ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।

Related Articles

Leave a Reply

Your email address will not be published. Required fields are marked *

Back to top button