Punjab

ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2025)- ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾਗੋਬਿੰਦ ਕਿਰਪਾ ਧਾਰੀਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ਬੁੱਧਵਾਰ, ੨੦ ਚੇਤ (ਸੰਮਤ ੫੫੭ ਨਾਨਕਸ਼ਾਹੀ) ੨ ਅਪ੍ਰੈਲ, ੨੦੨੫ (ਅੰਗ: ੬੨੮) ਪੰਜਾਬੀ ਵਿਆਖਿਆ:ਸੋਰਠਿ ਮਹਲਾ ੫ ॥ਹੇ ਭਾਈ! ਜਦੋਂ ਗੁਰੁੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।

Related Articles

Leave a Reply

Your email address will not be published. Required fields are marked *

Back to top button