Politics

ਅੱਜ ਮੋਗਾ ਵਿਖੇ ਭਗਵੰਤ ਮਾਨ ਦੀ ਹੋ ਰਹੀ ਰੈਲੀ ਦੌਰਾਨ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਹਾਂ– ਸਭਰਾ ਤੇ ਫੱਤੇ ਵਾਲਾ

ਫ਼ਿਰੋਜ਼ਪੁਰ, 4 ਅਪ੍ਰੈਲ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– ਕਿਸਾਨ–ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਸਕੱਤਰ ਡਾ: ਗੁਰਮੇਲ ਸਿੰਘ ਫੱਤੇ ਵਾਲਾ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਕਿਸਾਨ–ਮਜ਼ਦੂਰ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੋ ਅੱਜ 4 ਅਪ੍ਰੈਲ ਭਗਵੰਤ ਮਾਨ ਸਰਕਾਰ ਦੀ ਮੋਗਾ ਵਿਖੇ ਮੋਗਾ ਦੇ ਪਿੰਡ ਦੁਨੇ ਕੇ ਦੀ ਦਾਣਾ ਮੰਡੀ ਵਿਖੇ ਰੈਲੀ ਹੋ ਰਹੀ ਹੈ। ਉਸ ਦੌਰਾਨ ਕਿਸਾਨ–ਮਜ਼ਦੂਰ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਇਕੱਤਰ ਹੋ ਕੇ ਸ਼ਾਂਤਮਈ ਤਰੀਕੇ ਦੇ ਨਾਲ ਸਵਾਲ ਕੀਤੇ ਜਾਣਗੇ। ਇਸ ਤੋਂ ਪਹਿਲਾਂ ਹੀ ਪਿੰਡ ਦੋਨੇ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਨੇੜੇ ਸ਼ਮਸ਼ਾਨਘਾਟ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ–ਮਜ਼ਦੂਰਾਂ ਨੂੰ ਗੇਟ ਨੂੰ ਤਾਲਾ ਲਾ ਕੇ ਸਵੇਰ ਦਾ ਬੰਦ ਕੀਤਾ ਹੋਇਆ ਸੀ, ਉਸ ਦੇ ਬਾਵਜੂਦ ਵੀ ਪੁਲਿਸ ਨੂੰ ਚਕਮਾ ਦੇ ਕੇ ਕਿਸਾਨ ਦਾਣਾ ਮੰਡੀ ਵਿਖੇ ਸਵਾਲ ਕਰਨ ਪਹੁੰਚ ਗਏ, ਜਦੋਂ ਸਵਾਲ ਕਰਨ ਪਹੁੰਚੇ ਤਾਂ ਜਬਰੀ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਪ੍ਰਸ਼ਾਸਨ ਨੇ ਕਿਸਾਨ–ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ, ਗੁਰਦੇਵ ਸਿੰਘ ਸਾਹ ਵਾਲਾ, ਇੰਦਰਜੀਤ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਸਮੇਤ ਜ਼ਿਲ੍ਹਾ ਮੋਗਾ ਤੇ ਜ਼ਿਲ੍ਹਾ ਫ਼ਿਰੋਜਪੁਰ ਦੇ ਤੇ ਭਰਾਤਰੀ ਜਥੇਬੰਦੀਆਂ ਦੇ 200 ਦੇ ਕਰੀਬ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਗ੍ਰਿਫ਼ਤਾਰ ਕਰਕੇ ਮੋਗੇ ਦੇ ਵੱਖ–ਵੱਚ ਥਾਣਿਆਂ ਵਿੱਚ ਬੰਦ ਕਰ ਦਿੱਤਾ ਗਿਆ। ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਦੀ ਅਸੀਂ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ, ਕਿਉਂਕਿ ਭਗਵੰਤ ਮਾਨ ਸਰਕਾਰ ਸੱਤ ਵਾਰ ਕਿਸਾਨਾਂ–ਮਜ਼ਦੂਰਾਂ ਨਾਲ ਲਿਖਤੀ ਚਿੱਠੀ ਦੇ ਕੇ ਮੀਟਿੰਗਾਂ ਕਰਨ ਤੋਂ ਵਾਰ-ਵਾਰ ਮੁੱਕਰ ਰਹੀ ਹੈ ਤੇ ਜਦੋਂ ਸ਼ਾਂਤਮਈ ਤਰੀਕੇ ਦੇ ਨਾਲ ਕਿਸਾਨ ਸਵਾਲ ਕਰਨ ਜਾਂਦੇ ਹਨ ਤਾਂ ਉਨ੍ਹਾਂ ਉੱਤੇ ਲਾਠੀਚਾਰਜ ਕੀਤਾ ਜਾਂਦਾ ਹੈ, ਗ੍ਰਿਫ਼ਤਾਰੀਆਂ ਕੀਤੀਆਂ ਜਾਂਦੀਆਂ ਹਨ ਤੇ ਜੇਲ੍ਹਾਂ ਵਿੱਚ ਡੱਕਿਆ ਜਾਂਦਾ ਹੈ। ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਕਿ ਇਹ ਲੋਕਤੰਤਰ ਹੈ, ਪੂਰੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕੀਤਾ ਹੋਇਆ ਹੈ। ਪੰਜਾਬ ਦੇ ਪਿੰਡਾਂ ਦੇ ਵਿਚ ਪੁਲਿਸ ਦੀਆਂ ਧਾੜਾਂ ਭੇਜੀਆਂ ਜਾ ਰਹੀਆਂ ਹਨ, ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਹੜੀ ਸਰਕਾਰ ਸਤਾ ਦੇ ਵਿੱਚ ਆਉਣ ਤੋਂ ਪਹਿਲਾਂ ਕਹਿੰਦੀ ਸੀ ਕਿ ਆਪਣੇ ਲੀਡਰਾਂ ਨੂੰ ਸਵਾਲ ਕਰਿਆ ਕਰੋ, ਪਰ ਅੱਜ ਸਵਾਲਾਂ ਦਾ ਸਾਹਮਣਾ ਕਰਨ ਦੀ ਬਜਾਏ ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਉੱਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਸੋ ਸਾਡੀ ਜ਼ੋਰਦਾਰ ਮੰਗ ਹੈ ਕਿ ਗ੍ਰਿਫ਼ਤਾਰ ਕੀਤੇ ਕਿਸਾਨ ਤੁਰੰਤ ਰਿਹਾਅ ਕੀਤੇ ਜਾਣ, ਸ਼ੰਭੂ ਖਨੌਰੀ ਬਾਰਡਰਾਂ ਉੱਤੇ ਸਮਾਨ ਦੀ ਕੀਤੀ ਭੰਨ–ਤੋੜ ਦਾ 3 ਕਰੋੜ 70 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ, ਪਰਾਲੀ ਦੇ ਕਿਸਾਨਾਂ ਦੇ ਕੀਤੇ ਪਰਚੇ ਰੱਦ ਕੀਤੇ ਜਾਣ, ਅੰਦੋਲਨਾਂ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜਾ ਤੇ ਨੌਕਰੀਆਂ ਦਿੱਤੀਆਂ ਜਾਣ, ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਾ ਕੇ ਭਗਵੰਤ ਮਾਨ ਸਰਕਾਰ ਭਰਭਾਈ ਕਰੇ।
ਅੱਜ ਮੋਗਾ ਵਿਖੇ ਭਗਵੰਤ ਮਾਨ ਦੀ ਹੋ ਰਹੀ ਰੈਲੀ ਦੌਰਾਨ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਹਾਂ– ਸਭਰਾ ਤੇ ਫੱਤੇ ਵਾਲਾ
ਸੁਖਵਿੰਦਰ ਸਿੰਘ ਸਭਰਾ ਤੇ ਜ਼ਿਲ੍ਹਾ ਸਕੱਤਰ ਡਾ: ਗੁਰਮੇਲ ਸਿੰਘ ਫੱਤੇ ਵਾਲਾ

Related Articles

Leave a Reply

Your email address will not be published. Required fields are marked *

Back to top button