ਅੱਠਵਾਂ ਆਯੂਸ਼ ਮੈਡੀਕਲ ਕੈਂਪ ਸਿੰਘ ਸਭਾ ਗੁਰੁਦਆਰਾ ਸਾਹਿਬ ਜੀ ਕੱਸੋਆਣਾ ਵਿਖੇ ਆਯੋਜਿਤ
ਹੁਣ ਤੱਕ 3230 ਮਰੀਜਾਂ ਨੇ ਫ੍ਰੀ ਚੈੱਕ ਅੱਪ ਤੇ ਮੁਫ਼ਤ ਦਵਾਈਆਂ ਦਾ ਲਾਭ ਲਿਆ

ਬਾਲ ਕਿਸ਼ਨ
ਜ਼ੀਰਾ /ਫ਼ਿਰੋਜ਼ਪੁਰ, 13 ਅਗਸਤ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਆਫ ਆਯੁਰਵੇਦ, ਡਾਕਟਰ ਰਵੀ ਕੁਮਾਰ ਡੂਮਰਾ, ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰਹਿਮਾਨ ਅਸਾਦ ਦੀ ਯੋਗ ਅਗਵਾਈ ਹੇਠ ਅੱਠਵਾਂ ਆਯੂਸ਼ ਕੈਂਪ, ਸਿੰਘ ਸਭਾ ਗੁਰੁਦਆਰਾ ਸਾਹਿਬ ਜੀ ਕੱਸੋਆਣਾ ਵਿਖੇ ਲਗਾਇਆ ਗਿਆ। ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 421 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ 29 ਜੁਲਾਈ ਤੋਂ 29 ਅਗਸਤ ਤੱਕ ਆਯੂਸ਼ ਮੈਡੀਕਲ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 3230 ਮਰੀਜਾਂ ਨੇ ਫ੍ਰੀ ਚੈੱਕ ਅੱਪ ਤੇ ਮੁਫ਼ਤ ਦਵਾਈਆਂ ਦਾ ਲਾਭ ਲਿਆ ਹੈ। ਇਸ ਕੈਂਪ ਦੌਰਾਨ ਆਯੂਰਵੈਦਿਕ ਵਿਭਾਗ ਵਲੋ ਡਾਕਟਰ ਪ੍ਰਵੀਨ ਰਾਣਾ, ਡਾਕਟਰ ਸੁਮਨ ਧੰਜੂ , ਰਮਨਦੀਪ ਸਿੰਘ ਉਪਵੈਦ, ਰਜਨੀ ਬਾਲਾ ਉਪਵੈਦ , ਵਿਸ਼ਾਲ ਯੋਗਾ ਇੰਸਟਰਕਟਰ ਅਤੇ ਹੋਮੀਓਪੈਥਿਕ ਵਿਭਾਗ ਵਲੋ ਡਾਕਟਰ ਸਤਨਾਮ ਸਿੰਘ ਗਿੱਲ , ਗੁਰਵਿੰਦਰ ਸਿੰਘ, ਵਿਜੈ ਕੁਮਾਰ ਡਿਸਪੈਸਰ ਨੇ ਡਿਊਟੀ ਨਿਭਾਈ।



