
ਲੁਧਿਆਣਾ, 14 ਮਈ- ਲੁਧਿਆਣਾ ਪੁਲਿਸ ਨੇ ਅੱਧਾ ਕਿਲੋ ਅਫੀਮ ਸਮੇਤ ਅਬਦੁੱਲਾ ਪੁਰ ਬਸਤੀ ਦੇ ਰਹਿਣ ਵਾਲੇ ਦੀਪੂ ਭੱਟੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬੱਸ ਸਟੈਂਡ ਤੋਂ ਰੇਲਵੇ ਲਾਈਨ ਵਾਲੇ ਪਾਸੇ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪੁਲਿਸ ਨੇ ਬੇਅਬਾਦ ਕੁਆਟਰਾਂ ਦੇ ਕੋਲ ਇੱਕ ਨੌਜਵਾਨ ਨੂੰ ਦੇਖਿਆ। ਸ਼ੱਕ ਪੈਣ ‘ਤੇ ਪੁਲਿਸ ਨੇ ਜਦ ਮੁਲਜਮ ਦੀਪੂ ਭੱਟੀ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਚੋਂ 509 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਪੁਲਿਸ ਨੇ ਮੁਲਜਮ ਦੇ ਖ਼ਿਲਾਫ਼ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



