Punjab

ਆਊਟਸੋਰਸ ਕਾਮਿਆਂ ਦੀਆਂ ਮੰਗਾਂ ਦੇ ਸੰਬੰਧ ਵਿੱਚ ਕਰਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਦਿੱਤਾ

ਬਾਲ ਕਿਸ਼ਨ

ਫ਼ਿਰੋਜ਼ਪੁਰ, 15 ਅਗਸਤ : ਅੱਜ ਸਿਹਤ ਵਿਭਾਗ ਦੀ ਆਓ ਸੋਰਸ ਜਥੇਬੰਦੀ ਵੱਲੋਂ ਆਜ਼ਾਦੀ ਮੌਕੇ ‘ਤੇ ਫਿਰੋਜਪੁਰ ਪਹੁੰਚੇ ਕਰਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਸਪੀਕਰ ਨੂੰ ਜਤਿੰਦਰ ਸ਼ਰਮਾ ਜ਼ਿਲਾ ਪ੍ਰਧਾਨ ਦੀ ਅਗਵਾਈ ਹੇਠ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਦੇ ਸੰਬੰਧ ਵਿੱਚ ਮੰਗ ਪੱਤਰ ਦਿੱਤਾ ਗਿਆ। ਉਹਨਾਂ ਨੇ ਮੰਗ ਕੀਤੀ ਕਿ ਸਾਨੂੰ ਠੇਕੇ ਦੇ ਅਧਾਰ ‘ਤੇ ਕੰਮ ਕਰਦੇ ਸਮੂਹ ਆਉਟਸੋਸ ਕਾਮਿਆਂ ਨੂੰ ਵਿਭਾਗ ਦੇ ਅਧੀਨ ਕਰਕੇ ਸਾਡੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ। ਆਊਟਸੋਰਸ ਕਾਮਿਆਂ ਨੂੰ ਰੈਗੂਲਰ ਮੁਲਾਜ਼ਮਾਂ ਦੀ ਤਰਜ ‘ਤੇ ਮੈਡੀਕਲ ਭੱਤਾ ਅਤੇ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਨੇ ਕੁਲਤਾਰ ਸਿੰਘ ਸੰਧੂਆਂ ਨਾਲ ਗੱਲਬਾਤ ਕਰਦਿਆਂ ਮੰਗ ਕੀਤੀ ਕਿ ਆਊਟਸੋਰਸ ਕਾਮਿਆ ਦੀ ਬਹੁਤ ਵੱਡੀ ਗਿਣਤੀ ਵਿੱਚ ਕੰਪਨੀਆਂ ਵੱਲੋਂ ਲੁੱਟ-ਕਸੁੱਟ ਕੀਤੀ ਜਾ ਰਹੀ ਹੈ, ਜਿਸ ਨਾਲ ਆਊਟਸੋਰਸ ਕਾਮਿਆਂ ਦਾ ਸ਼ੋਸ਼ਣ ਹੋ ਰਿਹਾ ਹੈ ਅਤੇ ਉਨਾਂ ਨੂੰ ਬਹੁਤ ਘੱਟ ਤਨਖਾਹਾਂ ਤੇ ਕੰਮ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਹਨਾਂ ਦਾ ਘਰ ਦਾ ਗੁਜ਼ਾਰਾ ਵੀ ਮੁਸ਼ਕਿਲ ਨਾਲ ਚੱਲ ਰਿਹਾ ਹੈ। ਉਹਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਉਹਨਾਂ ਨੂੰ ਕੰਪਨੀਆਂ ਦੀ ਬਜਾਏ ਡਿਪਾਰਟਮੈਂਟ ਅਧੀਨ ਕੀਤਾ ਜਾਵੇ ਅਤੇ ਉਨਾਂ ਦੀ ਤਨਖਾਹ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਉਹ ਸਹੀ ਤਰੀਕੇ ਨਾਲ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰ ਸਕਣ। ਇਸ ਮੌਕੇ ਅਮਰਜੀਤ ਸਿੰਘ, ਨਛੱਤਰ ਸਿੰਘ ਜਨਰਲ ਸਕੱਤਰ, ਕੁਲਵੰਤ ਸਿੰਘ, ਹੀਰਾ ਸਿੰਘ ਗੁਰਪ੍ਰੀਤ ਸਿੰਘ, ਅਰੁਣ ਕੁਮਾਰ, ਬਿਕਰਮਜੀਤ ਸਿੰਘ, ਰਾਜਵੀਰ ਸਿੰਘ, ਕੋਮਲ ਸ਼ਰਮਾ ਆਦਿ ਇਸ ਮੰਗ ਪੱਤਰ ਦੇਣ ਸਮੇਂ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button