
ਮਾਨਸਾ, 6 ਅਗਸਤ : ਆਜ਼ਾਦੀ ਦਿਹਾੜੇ ਨੂੰ ਲੈ ਕੇ ਮਾਨਸਾ ਪੁਲਿਸ ਵੱਲੋਂ ਬੱਸ ਸਟੈਂਡ ’ਤੇ ਸ਼ੱਕੀ ਵਿਅਕਤੀਆਂ ਨੂੰ ਲੈ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਬੱਸਾਂ ’ਚ ਚੜ੍ਹ ਕੇ ਸ਼ੱਕੀ ਵਿਅਕਤੀਆਂ ਦੇ ਸਾਮਾਨ ਆਦਿ ਨੂੰ ਵੀ ਚੈੱਕ ਕੀਤਾ। ਐੱਸਪੀ ਇਨਵੈਸਟੀਗੇਸ਼ਨ ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਜਿੱਥੇ ਰੋਜ਼ਾਨਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਅਲੱਗ ਅਲੱਗ ਜਗ੍ਹਾ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਹੀ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਇਹ ਚੈਕਿੰਗ ਕਰਦੇ ਹੋਏ ਮਾੜੇ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾੜੇ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਅਲੱਗ ਅਲੱਗ ਜਗ੍ਹਾ ਨਾਕੇ ਲਗਾਏ ਜਾ ਰਹੇ ਹਨ, ਉਥੇ ਹੀ ਇਹ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਹੀ ਚੈਕਿੰਗ ਅਗਲੇ ਦਿਨਾਂ ’ਚ ਵੀ ਜਾਰੀ ਰਹੇਗੀ।



