Punjab

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਜਾਰੀ

ਅੰਮ੍ਰਿਤਸਰ, 12 ਜੁਲਾਈ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਅਮਨਦੀਪ ਕੌਰ ਨੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਇਹ ਪਾਬੰਦੀ ਦਾ ਹੁਕਮ 6 ਅਕਤੂਬਰ 2025 ਤੱਕ ਲਾਗੂ ਰਹੇਗਾ।

Related Articles

Leave a Reply

Your email address will not be published. Required fields are marked *

Back to top button