
ਚੰਡੀਗੜ੍ਹ, 25 ਫਰਵਰੀ- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਦਾਅਵਿਆਂ ’ਤੇ ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਤਰ੍ਹਾਂ ਦੇ ਦਾਅਵਿਆਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ। ਪ੍ਰਤਾਪ ਸਿੰਘ ਬਾਜਵਾ ਦਾ ਅੱਧਾ ਘਰ ਭਾਜਪਾ ਵਿਚ ਹੈ। ਉਨ੍ਹਾਂ ਦੇ ਭਾਜਪਾ ਨਾਲ ਸੰਪਰਕ ਵਿਚ ਹੋਣ ਦੀਆਂ ਵੀ ਚਰਚਾਵਾਂ ਹਨ। ਪ੍ਰਤਾਪ ਸਿੰਘ ਬਾਜਵਾ ਨੂੰ ਆਪਣੀ ਪਾਰਟੀ ਬਾਰੇ ਸੋਚਣਾ ਚਾਹੀਦਾ ਹੈ।



