
ਨਵੀਂ ਦਿੱਲੀ, 7 ਮਈ ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈ ਲਿਆ ਹੈ। ਕੱਲ੍ਹ ਰਾਤ ਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਦਾਖ਼ਲ ਹੋ ਕੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਫੌਜ ਨੇ ਮਿਜ਼ਾਈਲ ਹਮਲੇ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਅੱਤਵਾਦੀ ਕੈਂਪਾਂ ਵਿੱਚ ਜੈਸ਼ ਅਤੇ ਹਿਜ਼ਬੁਲ ਵਰਗੇ ਅੱਤਵਾਦੀ ਸੰਗਠਨਾਂ ਦੇ ਹੈੱਡਕੁਆਰਟਰ ਵੀ ਸ਼ਾਮਲ ਹਨ। ਭਾਰਤੀ ਫੌਜ ਨੇ ਇਸ ਬਦਲੇ ਦੀ ਕਾਰਵਾਈ ਨੂੰ Operation Sindoor ਦਾ ਨਾਂ ਦਿੱਤਾ ਹੈ। ਹਾਲਾਂਕਿ ਇਸ ਆਪਰੇਸ਼ਨ ਦਾ ਨਾਂ ਖੁਦ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਸੀ।
CM ਮਾਨ ਦਾ ਵੱਡਾ ਬਿਆਨ
ਇਸ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ, ਜੋ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਵਾਇਰਲ ਹੋ ਰਿਹਾ ਹੈ। CM ਮਾਨ ਨੇ ਕਿਹਾ- ”ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।



