ਆਪ ਨੂੰ ਵੱਡਾ ਝੱਟਕਾ ਪਿੰਡ ਨਾਜੂ ਸ਼ਾਹ ਤੋਂ ਸਾਬਕਾ ਬਲਾਕ ਪ੍ਰਧਾਨ 25 ਪਰਿਵਾਰਾਂ ਸਮੇਤ ਆਸ਼ੂ ਬੰਗੜ ਦੀ ਅਗਵਾਈ ਵਿਚ ਕਾਂਗਰਸ ਪਾਰਟੀ ’ਚ ਸ਼ਾਮਿਲ
ਫ਼ਿਰੋਜ਼ਪੁਰ, 7 ਮਾਰਚ (ਜਸਵਿੰਦਰ ਸਿੰਘ ਸੰਧੂ)– ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਨਾਜੂ ਸ਼ਾਹ ਤੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ, ਜਦੋਂ ਸਾਬਕਾ ਬਲਾਕ ਪ੍ਰਧਾਨ 25 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਯੋਗ ਅਗਵਾਈ ’ਚ ਕਾਂਗਰਸ ਵਿਚ ਸ਼ਾਮਿਲ ਹੋ ਗਿਆ। ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਆਸ਼ੂ ਬੰਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਹੀ ਸਭਨਾਂ ਦਾ ਸਤਿਕਾਰ ਕਰਦੀ ਆਈ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਮੁਹਾਰੇ ਕਾਂਗਰਸ ਨਾਲ ਜੁੜਦੇ ਹਨ। ਆਮ ਆਦਮੀ ਪਾਰਟੀ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਸੁਖਜਿੰਦਰ ਸਿੰਘ, ਕਿੱਕਰ ਸਿੰਘ, ਗੁਰਪਾਲ ਸਿੰਘ, ਨਿਸ਼ਾਨ ਸਿੰਘ, ਜਗਦੀਸ਼ ਸਿੰਘ ਨੰਢਾ, ਬਲਵੀਰ ਸਿੰਘ, ਬਲਵਿੰਦਰ ਸਿੰਘ, ਹੈਜਸਵੀਰ ਸਿੰਘ, ਜੱਸ ਢਿੱਲਮ, ਸਤਨਾਮ ਸਿੰਘ, ਕੇਵਲ ਸਿੰਘ, ਸੁਖਦੇਵ ਸਿੰਘ, ਅਮਰੀਕ ਸਿੰਘ, ਸੁਰਜਨ ਸਿੰਘ, ਗੁਰਮੇਲ ਸਿੰਘ, ਨਰਵਿੰਦਰ ਸਿੰਘ, ਕੁਲਬੀਰ ਸਿੰਘ,ਹਰਜਿੰਦਰ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਸੋਨੂੰ ਟੁਰਨਾ, ਰੇਸ਼ਮ ਸਿੰਘ, ਕਰਨੈਲ ਸਿੰਘ, ਜਰਮਨ ਸਿੰਘ ਟਿੱਬੀ ਆਦਿ ਦਾ ਸਵਾਗਤ ਕਰਦਿਆਂ ਆਸ਼ੂ ਬੰਗੜ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਬਣਦਾ ਮਾਣ–ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਗੁਰਨਾਮ ਸਿੰਘ ਸ਼ੇਰ ਖਾਂ, ਸਾਬਕਾ ਸਰਪੰਚ ਸਤਨਾਮ ਸਿੰਘ ਫਰੀਦੇਆਲਾ, ਸਾਬਕਾ ਸਰਪੰਚ ਅਮਰ ਸਿੰਘ ਬੈਲਰ ਵਾਲੀ ਬਸਤੀ, ਸਾਬਕਾ ਸਰਪੰਚ ਹਰਦਿਆਲ ਸਿੰਘ ਅੱਛੇ ਵਾਲਾ, ਸਾਬਕਾ ਸਰਪੰਚ ਇੰਦਰਜੀਤ ਸਿੰਘ ਨਾਜੂ ਸ਼ਾਹ, ਸਾਬਕਾ ਡਾਇਰੈਕਟਰ ਸੁਖਜਿੰਦਰ ਸਿੰਘ ਕੁੱਲਗੜ੍ਹੀ, ਸੀਨੀਅਰ ਆਗੂ ਬਚਿੱਤਰ ਸਿੰਘ ਮੋਰ, ਸਾਬਕਾ ਬਲਾਕ ਸੰਮਤੀ ਮੈਂਬਰ ਗੋਪੀ ਔਲਖ, ਗੁਲਸ਼ਨ ਕੁਮਾਰ, ਗਗਨ ਗਾਮੇ ਵਾਲਾ , ਨਿੱਜੀ ਸਕੱਤਰ ਕਮਲ ਗਿੱਲ ਸੋਨੂੰ ਮੌਜੂਦ ਸਨ।



