
ਲੁਧਿਆਣਾ, 7 ਅਗਸਤ : ਲੁਧਿਆਣਾ ਆਮ ਆਦਮੀ ਪਾਰਟੀ ਵੱਲੋਂ ਆਪ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਸੈਂਟਰਲ ਦੇ ਇੰਚਾਰਜ ਮਨਜੀਤ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ। ਦੋਨੋਂ ਨੇਤਾਵਾਂ ਦੀ ਨਿਯੁਕਤੀ ਦੀ ਜਾਣਕਾਰੀ ਮਿਲਦੇ ਹੀ ਉਨ੍ਹਾਂ ਦੇ ਸਮਰਥਕਾਂ ਵੱਲੋਂ ਲੱਡੂ ਵੰਡਕੇ ਪਾਰਟੀ ਵਰਕਰਾਂ ਨਾਲ ਇਹ ਖੁਸ਼ੀ ਸਾਂਝੀ ਕੀਤੀ। ਦੋਨੋਂ ਨੇਤਾਵਾਂ ਨੇ ਉਨ੍ਹਾਂ ਨੂੰ ਮਿਲੀ ਨਵੀਂ ਜਿੰਮੇਵਾਰੀ ਲਈ ਪਾਰਟੀ ਹਾਈਕਮਾਂਡ ਦਾ ਤਹਿ-ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜਤਿੰਦਰ ਸਿੰਘ ਖੰਗੂੜਾ ਅਤੇ ਮਨਜੀਤ ਸਿੰਘ ਦਾ ਗੁਲਦਸਤਿਆਂ ਨਾਲ ਸਨਮਾਨਿਤ ਕੀਤਾ ਗਿਆ।



