Punjab

ਆਪ ਵਿਧਾਇਕ ਤੇ ਗਾਇਕ ਬਲਕਾਰ ਸਿੱਧੂ ਦੀ ਬੇਟੀ ਦੇ ਵਿਆਹ ਦੇ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ,  4 ਜਨਵਰੀ : ਰਾਮਪੁਰਾ ਫੂਲ ਤੋਂ ਆਪ ਵਿਧਾਇਕ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਦੀ ਬੇਟੀ ਦਾ ਅੱਜ ਚੰਡੀਗੜ੍ਹ ਵਿਖੇ ਵਿਆਹ ਸਮਾਗਮ ਧੂਮਧਾਮ ਨਾਲ ਹੋਇਆ। ਉਨ੍ਹਾਂ ਦੀ ਧੀ ਦਾ ਵਿਆਹ ਅੰਗਦ ਸਿੰਘ ਢਿੱਲੋਂ ਨਾਲ ਹੋਇਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਨਵ-ਵਿਆਹੀ ਜੋੜੀ ਨੂੰ ਆਪਣੀਆਂ ਅਸੀਸਾਂ ਦਿੱਤੀਆਂ ਅਤੇ ਵਿਧਾਇਕ ਬਲਕਾਰ ਸਿੱਧੂ ਦੇ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ। ਪੰਜਾਬ ਦੇ ਮਸ਼ਹੂਰ ਗਾਇਕ ਅਤੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ (MLA) ਬਲਕਾਰ ਸਿੰਘ ਸਿੱਧੂ ਦੇ ਘਰ ਅੱਜ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਬਲਕਾਰ ਸਿੱਧੂ ਦੀ ਬੇਟੀ ਅਤੇ ਅੰਗਦ ਸਿੰਘ ਢਿੱਲੋਂ ਦੇ ਇਸ ਹਾਈ-ਪ੍ਰੋਫਾਈਲ ਵਿਆਹ ਸਮਾਗਮ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਚੰਡੀਗੜ੍ਹ ਵਿਖੇ ਹੋਏ ਇਸ ਸ਼ਾਨਦਾਰ ਵਿਆਹ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜ਼ੂਦ ਸਨ।

Related Articles

Leave a Reply

Your email address will not be published. Required fields are marked *

Back to top button