ਆਬਕਾਰੀ ਐਕਟ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪੁੱਛਗਿਛ ਦੌਰਾਨ ਹੋਏ ਕਈ ਖੁਲਾਸੇ
ਪਹਿਲਾਂ ਵੀ ਹਨ ਕਈ ਮਾਮਲੇ ਦਰਜ

ਲੁਧਿਆਣਾ, 4 ਅਗਸਤ : ਐਕਸਾਈਜ਼ ਐਕਟ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੋਲੋਂ ਜਦ ਪੁੱਛਗਿਛ ਕੀਤੀ ਗਈ ਤਾਂ ਹੈਰਾਨੀਜਨਕ ਖੁਲਾਸੇ ਹੋਏ। ਪੜਤਾਲ ਦੇ ਦੌਰਾਨ ਮੁਲਜਮ ਨੇ ਪੁਲਿਸ ਨੂੰ ਦੱਸਿਆ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਉਸ ਨੇ ਆਪਣੇ ਕੋਲ ਇੱਕ ਨਜਾਇਜ਼ ਹਥਿਆਰ ਰੱਖਿਆ ਹੋਇਆ ਹੈ। ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ਤੇ ਦਾਣਾ ਮੰਡੀ ਦੇ ਲਾਗਿਓ ਇੱਕ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਦੁਗਰੀ ਦੇ ਰਹਿਣ ਵਾਲੇ ਕੈਪਟਨ ਉਰਫ ਕੈਪੀ ਖ਼ਿਲਾਫ਼ ਲੁੱਟਾਂ ਖੋਹਾਂ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਇੱਕ ਹੋਰ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਜਲਦੀ ਹੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਦੁਗਰੀ ਦੇ ਰਹਿਣ ਵਾਲੇ ਮੁਲਜ਼ਮ ਕੈਪਟਨ ਉਰਫ ਕੈਪੀ ਖ਼ਿਲਾਫ਼ 30 ਜੁਲਾਈ 2025 ਨੂੰ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਮੁਲਜ਼ਮ ਉਸ ਮਾਮਲੇ ਵਿੱਚ ਪੜਤਾਲ ਲਈ ਲਿਆਂਦਾ ਗਿਆ। ਪੁਲਿਸ ਨੇ ਜਦ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਤਾਂ ਹੈਰਾਨੀਜਨਕ ਖੁਲਾਸੇ ਹੋਏ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੇ ਕਬੂਲਿਆ ਕਿ ਉਸ ਨੇ ਲੁੱਟਾਂ ਖੋਹਾਂ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਮੁਲਜ਼ਮ ਨੇ ਮੰਨਿਆ ਕਿ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਨਜਾਇਜ਼ ਹਥਿਆਰ ਦੀ ਵਰਤੋਂ ਕਰਦਾ ਸੀ। ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ਤੇ ਦਾਣਾ ਮੰਡੀ ਤੇ ਲਾਗਿਓ ਇੱਕ ਦੇਸੀ ਪਿਸਤੌਲ ਤੇ ਦੋ ਜਿੰਦਾ ਕਾਰਤੂਸ ਬਰਾਮਦ ਕਰ ਲਏ ਹਨ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਅੱਧਾ ਦਰਜਨ ਤੋਂ ਵੱਧ ਲੁੱਟਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਏਐਸਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਸੋਮਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਪੁੱਛ ਕਿਸ ਦੇ ਦੌਰਾਨ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।



