Punjab

ਆਭਾ ਨਾਲ ਮਰੀਜ਼ਾਂ ਨੂੰ ਮਿਲ ਰਹੀਂ ਖੱਜਲ-ਖੁਆਰੀ ਤੋਂ ਰਾਹਤ -ਸਿਵਲ ਸਰਜਨ ਡਾ ਰਮਨਦੀਪ ਸਿੰਗਲਾ 

ਬਠਿੰਡਾ, 19 ਜੂਨ 2025 :ਸਿਵਲ ਸਰਜਨ ਬਠਿੰਡਾ ਡਾ ਰਮਨਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਅਤੇ ਡਾ ਅਰੁਣ ਬਾਂਸਲ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਠਿੰਡਾ ਦੀ  ਅਗਵਾਈ ਵਿੱਚ  ਸਿਵਲ ਹਸਪਤਾਲ ਦੀ ਓ.ਪੀ.ਡੀ ਬਲਾਕ ਵਿੱਚ ਆਭਾ (ਆਯੂਸ਼ਮਾਨ ਭਾਰਤ ਹੈਲਥ ਅਕਾਊਂਟ) ਸਬੰਧੀ QR ( ਕਿਊ ਆਰ ) ਸਕੈਨਰ ਅਤੇ ਅਲੱਗ ਤੋਂ ਕਾਊਂਟਰ ਲਗਾਇਆ ਗਿਆ ਹੈ । ਇਸ ਨਾਲ ਮਰੀਜਾਂ ਨੂੰ ਹਸਪਤਾਲ ਵਿੱਚ ਪਰਚੀ ਕਟਾਉਣ ਸਮੇਂ ਖੱਜਲ – ਖੁਆਰੀ ਤੋਂ ਰਾਹਤ ਮਿਲ ਰਹੀ  ਹੈ ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਇਹ ਸਿਹਤ ਵਿਭਾਗ  ਦਾ ਇੱਕ ਅਹਿਮ ਪ੍ਰੋਜੈਕਟ ਹੈ ਅਤੇ ਵਿਲੱਖਣ ਹੈਲਥ ਆਈ.ਡੀ. ਹੈ। ਜਿਸ ਦੇ ਤਹਿਤ ਕੋਈ ਵੀ ਵਿਅਕਤੀ ਆਪਣਾ ਆਭਾ ਨੰਬਰ ਜਨਰੇਟ ਕਰਕੇ ਆਪਣਾ ਸਿਹਤ ਰਿਕਾਰਡ ਨੂੰ ਡਿਜੀਟਲ ਰੱਖ ਸਕਦਾ ਹੈ।  ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮੁਲਾਜ਼ਮ ਘਰ – ਘਰ ਜਾ ਕੇ ਆਭਾ ਅਕਾਊਟ ਬਣਾਉਣ ਸਬੰਧੀ ਜਾਣਕਾਰੀ ਦੇ ਰਹੇ ਹਨ। ਉਹਨਾਂ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਵੱਧ ਤੋ ਵੱਧ ਪ੍ਰੇਰਿਤ ਕਰਨ ਤਾਂ ਜੋ ਆਉਣ ਵਾਲੇ ਮਰੀਜ਼ ਨੂੰ ਕਿਸੇ ਵੀ ਮੁਸ਼ਕਿਲ  ਦਾ  ਸਾਹਮਣਾ ਨਾ ਕਰਨਾ ਪਵੇ ।  ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਨੇ ਦੱਸਿਆ ਕਿ ਆਪਣੇ ਮੋਬਾਇਲ ਵਿੱਚ ਪਲੇਅ ਸਟੋਰ ਤੇ ਜਾ ਕੇ ਆਭਾ ਐਪ ਨੂੰ ਡਾਊਨਲੋਡ ਕਰਕੇ ਆਪਣਾ ਅਕਾਊਂਟ ਬਣਾ ਕੇ ਇਸ ਵਿੱਚ ਆਪਣੀਆਂ ਸਾਰੀਆਂ ਪੁਰਾਣਾ ਸਿਹਤ ਰਿਕਾਰਡ, ਲੈਬ ਰਿਪੋਰਟਾਂ, ਬੀਮਾ ਰਿਕਾਰਡ ਅਤੇ ਹੋਰ ਸਿਹਤ ਰਿਕਾਰਡ ਨੂੰ ਇਕੱਤਰ ਕਰਕੇ ਰੱਖਿਆ ਜਾ ਸਕਦਾ ਹੈ ਅਤੇ ਕਿਸੇ ਵੀ ਡਾਕਟਰ ਕੋਲ ਜਾ ਕੇ ਆਪਣਾ ਅਕਾਊਂਟ ਨੰਬਰ ਦੱਸ ਕੇ ਆਪਣੀ ਹੈਲਥ ਦਾ ਚੈਕਅੱਪ ਕਰਵਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦਾ ਇਹ ਵਧੀਆ ਉਪਰਾਲਾ ਹੈ, ਜਿਸ ਨਾਲ ਕਿਸੇ ਵੀ ਵਿਅਕਤੀ ਨੂੰ ਆਪਣਾ ਸਿਹਤ ਰਿਕਾਰਡ ਘਰ ਵਿੱਚ ਆਫ ਲਾਈਨ ਰੱਖਣ ਦੀ ਜਰੂਰਤ ਨਹੀਂ ਹੈ, ਬਲਕਿ ਡਿਜੀਟਲ ਰੱਖਿਆ ਜਾ ਸਕਦਾ ਹੈ। ਗਗਨਦੀਪ ਸਿੰਘ ਭੁੱਲਰ ਬੀ.ਈ.ਈ ਨੇ ਦੱਸਿਆ ਕਿ ਕੋਈ ਵੀ ਮਰੀਜ਼ ਕਾਊਂਟਰ ਤੋਂ ਟੋਕਨ ਲੈਣ ਉਪਰੰਤ ਆਪਣੀ ਪਰਚੀ ਲੈ ਸਕਦਾ ਹੈ । ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਲਾਇਨਾਂ ਵਿੱਚ ਲਗ ਕੇ ਇੰਤਜਾਰ ਵੀ ਨਹੀਂ ਕਰਨਾ ਪੈਂਦਾ । ਉਹਨਾਂ ਜਨਤਾ ਨੂੰ ਅਪੀਲ ਕੀਤੀ ਕਿ ਇਸਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ।

Related Articles

Leave a Reply

Your email address will not be published. Required fields are marked *

Back to top button