Punjab

ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਅਕਾਲੀ ਨੇਤਾ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ

ਐੱਸਏਐੱਸ ਨਗਰ, 19 ਅਗਸਤ : ਜ਼ਿਲ੍ਹਾ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਮਜੀਠੀਆ ਵੱਲੋਂ ਇਹ ਜ਼ਮਾਨਤ ਅਰਜ਼ੀ 14 ਜੁਲਾਈ 2025 ਨੂੰ ਦਾਇਰ ਕੀਤੀ ਗਈ ਸੀ, ਜਿਸ ‘ਤੇ ਲਗਾਤਾਰ ਸੁਣਵਾਈ ਹੋ ਰਹੀ ਸੀ। ਯਾਦ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ 2025 ਨੂੰ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਉਹ ਨਿਆਂਇਕ ਹਿਰਾਸਤ ਵਿੱਚ ਹਨ ਅਤੇ ਇਸ ਵੇਲੇ ਨਾਭਾ ਜੇਲ੍ਹ ਵਿੱਚ ਬੰਦ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਦੀ ਤਾਰੀਕ 28 ਅਗਸਤ 2025 ਨਿਰਧਾਰਤ ਕੀਤੀ ਹੈ। ਇਸ ਦਿਨ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਕਾਲੀ ਦਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਜੀਠੀਆ ਨੂੰ ਰਾਜਨੀਤਕ ਰੰਜਿਸ਼ ਦੇ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੂਜੇ ਪਾਸੇ ਵਿਜੀਲੈਂਸ ਬਿਊਰੋ ਦਾ ਕਹਿਣਾ ਹੈ ਕਿ ਉਹਨਾਂ ਕੋਲ ਮਜੀਠੀਆ ਦੀ ਆਮਦਨ ਤੋਂ ਵੱਧ ਸੰਪਤੀ ਦੇ ਪੱਕੇ ਸਬੂਤ ਮੌਜੂਦ ਹਨ।

Related Articles

Leave a Reply

Your email address will not be published. Required fields are marked *

Back to top button