
ਨਵੀਂ ਦਿੱਲੀ, 21 ਮਾਰਚ-ਦਿੱਲੀ ‘ਚ ਸੱਤਾ ਗਵਾਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਹੋਰਨਾਂ ਸੂਬਿਆਂ ‘ਚ ਆਪਣੇ ਸੰਗਠਨ ਦਾ ਵਿਸਥਾਰ ਕਰਨ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਮੀਟਿੰਗ ‘ਚ ਫੈਸਲਾ ਲੈਂਦੇ ਹੋਏ ਗੋਪਾਲ ਰਾਏ ਦੀ ਥਾਂ ਸੌਰਭ ਭਾਰਦਵਾਜ ਨੂੰ ਦਿੱਲੀ ਦਾ ਇੰਚਾਰਜ ਬਣਾਇਆ ਗਿਆ ਹੈ। ਉੱਥੇ ਹੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ।
ਚਾਰ ਸੂਬਿਆਂ ਦੇ ਇੰਚਾਰਜ ਥਾਪੇ
ਅਰਵਿੰਦ ਕੇਜਰੀਵਾਲ ਦੇ ਘਰ ਹੋਈ ਪੀਏਸੀ ਦੀ ਮੀਟਿੰਗ ‘ਚ ਚਾਰ ਸੂਬਿਆਂ ਦੇ ਇੰਚਾਰਜ ਨਿਯੁਕਤ ਕੀਤੇ ਗੇ। ਇਨ੍ਹਾਂ ਵਿਚ ਸਭ ਤੋਂ ਮਹੱਤਵਪੂਰਨ ਹੈ ਸੌਰਭ ਭਾਰਦਵਾਜ ਨੂੰ ਦਿੱਲੀ ਦਾ ਇੰਚਾਰਜ ਲਾਉਣਾ।ਜੰਮੂ–ਕਸ਼ਮੀਰ ਤੋਂ ਮਹਿਰਾਜ ਮਲਿਕ ਇੰਚਾਰਜ ਬਣਾਏ ਗਏ ਜਦਕਿ ਪਹਿਲਾਂ ਦਿੱਲੀ ਦੇ ਇੰਚਾਰਜ ਰਹੇ ਗੋਪਾਲ ਰਾਏ ਨੂੰ ਗੁਜਰਾਤ ਦਾ ਇੰਚਾਰਜ ਬਣਾਇਆ ਗਿਆ ਹੈ। ਪੰਕਜ ਗੁਪਤਾ ਨੂੰ ਗੋਆ ਦਾ ਇੰਚਾਰਜ ਥਾਪਿਆ ਗਿਆ ਤੇ ਸੰਦੀਪ ਪਾਠਕ ਨੂੰ ਛੱਤੀਸਗੜ੍ਹ ਦਾ ਇੰਚਾਰਜ ਲਗਾਇਆ ਗਿਆ ਹੈ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਰਹੇ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ, ਜਦਕਿ ਸਤਿੰਦਰ ਜੈਨ ਨੂੰ ਪੰਜਾਬ ਦਾ ਸਹਿ-ਇੰਚਾਰਜ ਲਾਇਆ ਗਿਆ ਹੈ।



