Punjab

ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਦੀ ਅਗਵਾਈ ‘ਚ ਹੋਏ ਸ਼ਾਮਲ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 14 ਅਗਸਤ : ਪਾਰਟੀ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਵਿੱਚ ਹੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਤਾਕਤ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸਰਦਾਰ ਇਕਬਾਲ ਸਿੰਘ ਆਪਣੇ ਸਾਥੀਆਂ ਸਤਬੀਰ ਸਿੰਘ ਮੱਕੜ ਅਤੇ ਬਲਕਾਰ ਸਿੰਘ ਮਟੋਰ (ਜ਼ਿਲਾ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ) ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਿੰਘ ਨੇ ਸਰਦਾਰ ਇਕਬਾਲ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜਿੱਥੇ ਜੀ ਆਇਆ ਕਿਹਾ ਉਥੇ ਹੀ ਭਰੋਸਾ ਦਿੱਤਾ ਕਿ, ਆਉਣ ਵਾਲੇ ਸਮੇਂ ਵਿੱਚ ਪੰਥ ਪ੍ਰਸਤ ਅਤੇ ਪੰਜਾਬ ਪ੍ਰਸਤ ਲੋਕਾਂ ਦੇ ਕਾਫਲੇ ਵਿੱਚ ਸ਼ਾਮਿਲ ਹੋਏ ਲੋਕਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ। ਸਰਦਾਰ ਇਕਬਾਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਵੱਡੀ ਲੋੜ ਕਰਾਰ ਦਿੰਦਿਆਂ ਕਿਹਾ ਕਿ, ਅੱਜ ਹਰ ਵਰਗ ਆਪਣੀ ਖੇਤਰੀ ਪਾਰਟੀ ਵੱਲ ਦੇਖ ਰਿਹਾ ਹੈ। ਪੁਨਰ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਹੀ ਆਸ ਉਮੀਦ ਪੂਰੇ ਕੀਤੇ ਜਾਣ ਦੀ ਉਮੀਦ ਕੀਤੀ ਜਾ ਸਕਦੀ ਹੈ।

Related Articles

Leave a Reply

Your email address will not be published. Required fields are marked *

Back to top button