ਫਿਰੋਜ਼ਪੁਰ, 7 ਫਰਵਰੀ (ਬਾਲ ਕਿਸ਼ਨ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਦੀ 12ਵੀਂ ਜਮਾਤ ਨੂੰ ਸਕੂਲ ਵੱਲੋਂ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮੁੱਖ ਮਹਿਮਾਨ ਸਕੂਲ ਸਕੱਤਰ ਰਜ਼ਨੀਸ਼ ਸਾਂਵਲਕਾ, ਐਡਵੋਕੇਟ ਪੰਡਿਤ ਸਤੀਸ਼ ਸ਼ਰਮਾ, ਡਾਇਰੈਕਟਰ ਐੱਸਪੀ ਆਨੰਦ ਅਤੇ ਸਕੂਲ ਪਿ੍ਰੰਸੀਪਲ ਡਾ. ਪ੍ਰਵੀਨ ਲਤਾ ਮੌਜ਼ੂਦ ਸਨ। ਵਿਦਿਆਰਥੀਆਂ ਨੂੰ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ, ਉਨ੍ਹਾਂ ਨੂੰ ਉਨ੍ਹਾਂ ਦੇ ਵਿਦਿਆਰਥੀ ਜੀਵਨ ਅਤੇ ਭਵਿੱਖੀ ਜੀਵਨ ਲਈ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਜੀਵਨ ਦੇ ਤਰੀਕਿਆਂ ਬਾਰੇ ਦੱਸਿਆ ਕਿ ਭਵਿੱਖ ਵਿੱਚ ਉਨ੍ਹਾਂ ਨੂੰ ਆਪਣੀਆਂ ਇੱਛਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਯੋਗਤਾ ਅਨੁਸਾਰ ਆਪਣੇ ਟੀਚੇ ਕਿਵੇਂ ਚੁਣਨੇ ਚਾਹੀਦੇ ਹਨ। ਇਸ ਮੌਕੇ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੇ ਗੀਤ, ਨਾਚ ਅਤੇ ਭਾਸ਼ਣ ਰਾਹੀਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਵਜੋਂ ਇੱਕ ਯਾਦਗਾਰੀ ਚਿੰਨ੍ਹ ਦਿੱਤਾ ਗਿਆ। ਅੰਤ ਵਿੱਚ, ਸਕੂਲ ਦੇ ਪਿ੍ਰੰਸੀਪਲ ਐੱਸਸੀ ਸਾਂਵਾਲਕਾ, ਸਕੱਤਰ ਰਜ਼ਨੀਸ਼ ਸਾਂਵਾਲਕਾ, ਡਾਇਰੈਕਟਰ ਐੱਸਪੀ ਆਨੰਦ ਅਤੇ ਸਕੂਲ ਦੀ ਪਿ੍ਰੰਸੀਪਲ ਡਾ. ਪ੍ਰਵੀਨ ਲਤਾ ਨੇ ਸਾਰੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।



