Punjab

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 7 ਫਰਵਰੀ- ਨੇੜਲੇ ਪਿੰਡ ਮਾਡਲ ਟਾਊਨ ਨੰਬਰ-2 ਵਿਖੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਪਤੀ-ਪਤਨੀ ਵਲੋਂ ਖੁਦਕੁਸ਼ੀ ਕਰ ਲੈਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਮ੍ਰਿਤਕ ਕਿਸਾਨ ਬਲਵੀਰ ਸਿੰਘ ਚਾਰ ਕੁ ਏਕੜ ਦਾ ਮਾਲਕ ਸੀ, ਜਿਸ ਕਾਰਨ ਪਰਿਵਾਰ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ। ਬੀਤੀ ਕੱਲ ਜਦੋਂ ਉਨ੍ਹਾਂ ਦਾ ਭਰਾ ਅਤੇ ਪੁੱਤਰ ਰਿਸ਼ਤੇਦਾਰੀ ਵਿਚ ਕੋਈ ਮਰਗਤ ਹੋਣ ’ਤੇ ਬਾਹਰ ਗਏ ਹੋਏ ਸਨ ਤਾਂ ਪਿਛੋਂ ਬਲਵੀਰ ਸਿੰਘ (56) ਅਤੇ ਉਸ ਦੀ ਪਤਨੀ ਸੁਖਪਾਲ ਕੌਰ ਸੁੱਖ (52) ਵਲੋਂ ਘਰ ਵਿਚ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ। ਉੁਨ੍ਹਾਂ ਪੰਜਾਬ ਸਰਕਾਰ ਤੋਂ ਉਕਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button